ਚੰਡੀਗੜ੍ਹ – ਪੰਜਾਬ ਮੰਤਰੀ ਮੰਡਲ ਵਿਚ 9 ਨਵੇਂ ਮੰਤਰੀਆਂ ਨੂੰ ਸ਼ਾਮਿਲ ਕੀਤਾ ਜਾ ਰਿਹਾ ਹੈ, ਉਥੇ ਦੂਸਰੇ ਪਾਸੇ ਆਪਣੀ ਚੋਣ ਨਾ ਹੋਣ ਕਾਰਨ ਕੁਝ ਕਾਂਗਰਸੀ ਵਿਧਾਇਕਾਂ ਵਿਚ ਨਾਰਾਜ਼ਗੀ ਵੀ ਪਾਈ ਜਾ ਰਹੀ ਹੈ| ਇਸ ਦੌਰਾਨ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਧੀਮਾਨ ਅਤੇ ਬੱਲੁਆਣਾ ਤੋਂ ਵਿਧਾਇਕ ਨੱਥੂ ਰਾਮ ਨੇ ਕਾਂਗਰਸ ਪਾਰਟੀ ਦੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ|
ਦੋਨਾਂ ਆਗੂਆਂ ਨੇ ਦੋਸ਼ ਲਾਇਆ ਹੈ ਕਿ ਮੰਤਰੀ ਮੰਡਲ ਵਿਚ ਬੀਸੀ ਅਤੇ ਐਸਸੀ ਭਾਈਚਾਰੇ ਨਾਲ ਸਬੰਧਤ ਵਿਧਾਇਕਾਂ ਨੂੰ ਨਜ਼ਰ ਅੰਦਾਜ਼ ਕੀਤਾ ਗਿਆ ਹੈ| ਇਸ ਲਈ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ|