Menu

ਜੇਲ੍ਹ ਮੰਤਰੀ ਵੱਲੋਂ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼

ਜੇਲ੍ਹਾਂ ਦੀ ਸਰੁੱਖਿਆ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ
ਚੰਡੀਗੜ੍ਹ – ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਭੱਜਣ ਦੀ ਘਟਨਾ ਦੇ ਮਾਮਲੇ ਵਿੱਚ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਜੇਲ੍ਹ ਸਟਾਫ ਦੇ ਚਾਰ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਜੇਲ੍ਹ ਮੰਤਰੀ ਨੇ ਇਹ ਆਦੇਸ਼ ਉਕਤ ਘਟਨਾ ਸਬੰਧੀ ਜਾਂਚ ਰਿਪੋਰਟ ਦੇ ਆਉਣ ਤੋਂ ਬਾਅਦ ਕੀਤੇ ਹਨ।
ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜੇਲ੍ਹ ਮੰਤਰੀ ਵੱਲੋਂ ਜੇਲ੍ਹ ਸੁਪਰਡੈਂਟ ਸ਼ਮਸ਼ੇਰ ਸਿੰਘ ਬੋਪਾਰਾਏ, ਡਿਪਟੀ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ, ਸਹਾਇਕ ਸੁਪਰਡੈਂਟ ਪਰਵਿੰਦਰ ਸਿੰਘ ਤੇ ਹੈਡ ਵਾਰਡਰ ਨਿਸ਼ਾਨ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਇਨ੍ਹਾਂ ਚਾਰ ਅਧਿਕਾਰੀਆਂ ਖਿਲਾਫ ਇਹ ਕਾਰਵਾਈ ਆਪਣੀ ਡਿਊਟੀ ਵਿੱਚ ਕੋਤਾਹੀ ਕਰਨ ਦੇ ਦੋਸ਼ ਵਿੱਚ ਕੀਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਬੀਤੇ ਦਿਨੀਂ ਲੁਧਿਆਣਾ ਕੇਂਦਰੀ ਜੇਲ੍ਹ ਵਿੱਚੋਂ ਦੋ ਕੈਦੀਆਂ ਦੇ ਫਰਾਰ ਹੋਣ ਤੋਂ ਬਾਅਦ ਜੇਲ੍ਹ ਮੰਤਰੀ ਵੱਲੋਂ ਆਈ.ਜੀ. (ਜੇਲ੍ਹ) ਨੂੰ ਇਸ ਘਟਨਾ ਦੀ ਜਾਂਚ ਦੇ ਹੁਕਮ ਕੀਤੇ ਸਨ ਅਤੇ ਹੁਣ ਜਾਂਚ ਰਿਪੋਰਟ ਆਉਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ।
ਜੇਲ੍ਹ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਅਤਿ ਸੰਵੇਦਨਸ਼ੀਲ ਅਤੇ ਸੂਬੇ ਦੀ ਸੁਰੱਖਿਆ ਨਾਲ ਜੁੜੇ ਜੇਲ੍ਹਾਂ ਵਰਗੇ ਅਹਿਮ ਵਿਭਾਗ ਵਿੱਚ ਡਿਊਟੀ ਵਿੱਚ ਕੋਤਾਹੀ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਵਿੱਚ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans