Menu

ਬੈਂਕ ਸਵੈ ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਕਰਜ਼ੇ ਮੁਹੱਈਆ ਕਰਾਉਣ : ਮਾਨ

ਐਸ.ਏ.ਐਸ.ਨਗਰ – ਬੈਂਕਾਂ ਰਾਂਹੀ ਮਿਲਣ ਵਾਲੀਆਂ ਸੁਵਿਧਾਵਾਂ ਪ੍ਰਤੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਪਿੰਡ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਕਰਜ਼ੇ ਬਿਨ੍ਹਾਂ ਕਿਸੇ ਦੇਰੀ ਤੋਂ ਮੁਹੱਈਆ ਕਰਵਾਏ ਜਾਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਅਜੋਕੇ ਯੁੱਗ ਵਿਚ ਬੈਂਕਾਂ ਦਾ ਮਹੱਤਵਪੂਰਨ ਰੋਲ ਹੈ ਅਤੇ ਬੈਂਕਾਂ ਰਾਹੀਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਆਰਸੈਟੀ ਰਾਹੀਂ ਪਿੰਡਾਂ ਦੇ ਲੋਕਾਂ ਨੂੰ ਵੱਧ ਤੋਂ ਵੱਧ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਆਖਿਆ ਕਿ ਜ਼ਿਲ੍ਹਾ ਪੱਧਰੀ ਕੰਸਲਟੇਟਿਵ ਕਮੇਟੀ ਦੀ ਮੀਟਿੰਗ ਵਿਚ ਪ੍ਰਾਈਵੇਟ ਬੈਂਕਾਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਹੋਰ ਕਿਹਾ ਕਿ ਬੈਂਕ ਅਧਿਕਾਰੀ ਆਪਣੇ ਬੈਂਕਾਂ ਅਤੇ ਏ.ਟੀ.ਐਮਾਂ ਵਿਚ ਸੁਰੱਖਿਆ ਗਾਰਡਾਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ ਅਤੇ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਉਹ ਮਿੱਥੇ ਟਿਚਿਆਂ ਨੂੰ 100 ਫੀਸਦੀ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੇ। ਚੀਫ ਲੀਡ ਬੈਂਕ ਮੈਨੇਜਰ ਸ੍ਰੀ ਦਰਸ਼ਨ ਸੰਧੂ ਨੇ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੈਟੀ ਰਾਹੀਂ 6575 ਵਿਅਕਤੀਆਂ ਨੂੰ ਸਵੈ ਰੁਜ਼ਗਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਗਈ ਹੈ ਅਤੇ ਸਿਖਲਾਈ ਪ੍ਰਾਪਤ ਕਰਨ ਵਾਲਿਆਂ ਵਿਚੋਂ 3717 ਵੱਲੋਂ ਸਵੈ ਰੁਜ਼ਗਾਰ ਤਹਿਤ ਆਪਣੇ ਧੰਦੇ ਸ਼ੁਰੂ ਕੀਤੇ ਜਾ ਚੁੱਕੇ ਹਨ। ਸਟੈਂਡ ਅੱਪ ਇੰਡੀਆ ਪ੍ਰੋਗਰਾਮ ਤਹਿਤ 72 ਵਿਅਕਤੀਆਂ ਨੂੰ 1146 ਲੱਖ ਰੁਪਏ ਦਾ ਕਰਜ਼ਾ ਮੁਹੱਈਆ ਕਰਵਾਇਆ ਗਿਆ ਹੈ।
ਮੀਟਿੰਗ ਵਿਚ ਟ੍ਰੇਨਿੰਗ ਅਧੀਨ ਪੀ.ਸੀ.ਐਸ. ਅਧਿਕਾਰੀ ਯਸਪਾਲ ਸ਼ਰਮਾਂ ਤੇ ਤਰਸ਼ੇਮ ਚੰਦ, ਡਿਪਟੀ ਜਨਰਲ ਮੈਨੇਜਰ ਦੂਮ ਐਸ ਵਰਮਾ, ਏ.ਜੀ.ਐਮ. ਆਰ.ਬੀ.ਆਈ ਮਿਸ ਵਿਭ੍ਹਾ, ਡੀ.ਡੀ.ਐਮ ਨਬਾਰਡ ਸੰਜੀਵ ਸ਼ਰਮਾ, ਬ੍ਰਾਂਚ ਮੈਨੇਜਰ ਪੀ.ਐਨ ਬੀ ਅਰਸ਼ਪ੍ਰੀਤ ਕੌਰ, ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰ: ਚਰਨਦੇਵ ਸਿੰਘ ਮਾਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਬੈਂਕਾਂ ਦੀ ਜ਼ਿਲ੍ਹਾ ਪੱਧਰੀ ਕੰਨਸਲਟੇਟਿਵ ਕਮੇਟੀ ਦੀ ਮੀਟਿੰਗ ਨੁੂੰ ਸੰਬੋਧਨ ਕਰਦੇ ਹੋਏ ।

ਮਜਬੂਰ ਮਾਪੇ ਨਾ ਚੁਕਾ ਸਕੇ ਛੇ ਹਜ਼ਾਰ…

25 ਅਪ੍ਰੈਲ 2024: ਉੱਤਰ ਪ੍ਰਦੇਸ਼  ਦੇ ਫ਼ਿਰੋਜ਼ਾਬਾਦ  ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮਾਪਿਆਂ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਦਿੱਲੀ ‘ਚ ਐਨਕਾਊਂਟਰ, ਮੁਕਾਬਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024: ਦਿੱਲੀ ਦੇ…

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ…

Listen Live

Subscription Radio Punjab Today

ਭੈਣ ਦੇ ਵਿਆਹ ਲਈ ਕੈਨੇਡਾ ਤੋਂ ਆਏ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ ਪਹਿਲਾਂ ਭੈਣ ਦੇ ਵਿਆਹ ‘ਤੇ ਆਏ ਨੌਜਵਾਨ ਦਾ ਕਤਲ ਕਰ ਦਿਤਾ ਗਿਆ।…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

Our Facebook

Social Counter

  • 39914 posts
  • 0 comments
  • 0 fans