Menu

ਪੰਜਾਬ ’ਚ ਕਿਸਾਨਾਂ ਨੂੰ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਜਾਰੀ : ਕਾਂਗੜ

ਝੋਨੇ ਲਈ ਬਿਜਲੀ ਦੀ ਕੋਈ ਘਾਟ ਨਹੀਂ
ਬਾਬਾ ਸਿੱਧ ਭੋਇ ਦੀ ਯਾਦ ’ਚ ਚੈਰੀਟੇਬਲ ਹਸਪਤਾਲ ਸਥਾਪਿਤ ਕਰਨ ਦਾ ਭਰੋਸਾ
ਮਾਨਸਾ- ਪੰਜਾਬ ਦੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਰਾਜ ਵਿਚ ਇਸ ਵੇਲੇ ਬਿਜਲੀ ਦੀ ਕੋਈ ਕਿੱਲਤ ਨਹੀਂ ਹੈ ਅਤੇ ਕਿਸਾਨਾਂ ਨੂੰ ਲਗਾਤਾਰ ਅੱਠ ਘੰਟੇ ਬਿਜਲੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਸੀਜਨ ਦੀਆਂ ਜਰੂਰਤਾਂ ਨੂੰ ਮੁੱਖ ਰੱਖਦਿਆਂ ਬਿਜਲੀ ਦੇ ਹਰ ਤਰ੍ਹਾਂ ਵਾਲੇ ਬੰਦੋਬਸਤ ਪੂਰੇ ਕਰ ਲਏ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਬੇਸ਼ੱਕ ਖੇਤੀਬਾੜੀ ਪ੍ਰਧਾਨ ਸੂਬਾ ਹੈ ਅਤੇ ਇਸ ਵੇਲੇ ਗਰਮੀ ਪੂਰੇ ਸਿਖਰਾਂ *ਤੇ ਹੋਣ ਦੇ ਬਾਵਜੂਦ ਕਿਸਾਨਾਂ ਨੂੰ ਊਰਜਾ ਲੋਡ ਬਾਕੀ ਸਮੇਂ ਨਾਲੋਂ ਜਿਆਦੇ ਹੋਣ ਦੇ ਬਾਵਜੂਦ ਬਿਜਲੀ ਸਪਲਾਈ ਨਿਰੰਤਰ ਜਾਰੀ ਹੈ। ਉਹ ਨੇੜਲੇ ਪਿੰਡ ਕੋਟ ਲੱਲੂ ਵਿਖੇ ਧਾਲੀਵਾਲ ਭਾਈਚਾਰੇ ਦੇ ਮੁੱਖ ਸਥਾਨ ਬਾਬਾ ਸਿੱਧ ਭੋਇ ਵਿਖੇ ਸਲਾਨਾ ਜੋੜ ਮੇਲੇ ਸਬੰਧੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਐਲਾਨ ਕੀਤਾ ਕਿ ਕੋਟ ਲੱਲੂ ਵਿਖੇ ਇਸ ਸਥਾਨ *ਤੇ ਚੈਰੀਟੇਬਲ ਹਸਪਤਾਲ ਸਥਾਪਤ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਲੋੜੀਂਦੀਆਂ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਹੋ ਸਕਣ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਸਬੰਧੀ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਕਰਕੇ ਕੈਬਨਿਟ ਦੀ ਮੀਟਿੰਗ ਵਿਚ ਇਸ ਲੋਕ ਸਹੂਲਤ ਬਾਰੇ ਗੱਲਬਾਤ ਕਰਨਗੇ। ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਇਸ ਸਥਾਨ *ਤੇ ਉਚ ਵਿਦਿਅਕ ਸੰਸਥਾ ਕਾਇਮ ਕਰਨ ਦਾ ਵੀ ਉਪਰਾਲਾ ਕੀਤਾ ਜਾਵੇਗਾ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਧਿਰਾਂ ਵੱਲੋਂ ਝੋਨੇ ਲਈ ਕਿਸਾਨਾਂ ਨੂੰ ਗੁੰਮਰਾਹ ਕਰਕੇ ਅੱਠ ਘੰਟੇ ਬਿਜਲੀ ਸਪਲਾਈ ਮੰਗੀ ਗਈ ਸੀ, ਉਹ ਜਾਣ—ਬੁੱਝਕੇ ਸੂਬੇ ਵਿਚ ਅੰਦੋਲਨਾਂ ਦੀ ਸ਼ੁਰੂਆਤ ਵੱਜੋ ਇਕ ਸਾਜਿਸ਼ ਤਹਿਤ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨੀ ਨਾਲ ਸਬੰਧਤ ਹੋਣ ਕਾਰਨ ਉਨ੍ਹਾਂ ਨੂੰ ਖੁਦ ਪਤਾ ਹੈ ਕਿ ਅੱਠ ਘੰਟੇ ਬਿਜਲੀ ਸਪਲਾਈ ਨਾਲ ਝੋਨੇ ਨੂੰ ਬੜੇ ਆਰਾਮ ਨਾਲ ਪਾਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਵਰ ਕਾਰਪੋਰੇਸ਼ਨ ਵਿਚਲੀਆਂ ਆਸਾਮੀਆਂ ਨੂੰ ਪੂਰਾ ਕਰਨ ਲਈ ਸਰਕਾਰ ਬੜੀ ਛੇਤੀ ਮਾਮਲੇ ਨੂੰ ਵਿਚਾਰ ਰਹੀ ਹੈ ਅਤੇ ਬੇਹਤਰ ਬਿਜਲੀ ਸੇਵਾਵਾਂ ਲਈ ਇਨ੍ਹਾਂ ਆਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਮਾਜ ’ਚ ਨਰੋਈਆਂ ਕਦਰਾਂ ਕੀਮਤਾਂ ਕਾਇਮ ਰੱਖਣ ਦੇ ਨਾਲ ਹੀ ਭਾਈਚਾਰਕ ਸਾਂਝ ਬਣਾਕੇ ਰੱਖਣ। ਬਿਜਲੀ ਮµਤਰੀ ਨੇ ਉਪਰੋਕਤ ਸਥਾਨ ’ਤੇ ਵੱਡਾ ਮੋਬਾਈਲ ਟਰਾਂਸਫ਼ਾਰਮਰ ਤੁਰµਤ ਲਗਾਉਣ ਲਈ, ਜਿੱਥੇ ਅਧਿਕਾਰੀਆਂ ਨੂੰ ਹਦਾਇਤ ਕੀਤੀ, ਉੱਥੇ ਨਾਲ ਕਮੇਟੀ ਵਲੋਂ ਵਾਟਰ ਵਰਕਸ ਸਥਾਪਿਤ ਕਰਨ ਦੀ ਮµਗ ਨੂੰ ਪ®ਵਾਨ ਕਰਦਿਆਂ ਕਿਹਾ ਕਿ ਇਸ ਸਬµਧੀ ਜਨ ਸਿਹਤ ਮµਤਰੀ ਨਾਲ ਮੀਟਿµਗ ਕਰਨਗੇ। ਕਮੇਟੀ ਵਲੋਂ ਬਿਜਲੀ ਮµਤਰੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ।
ਸਮਾਗਮ ਨੂੰ ਕਾਂਗਰਸ ਦੀ ਹਲਕਾ ਇµਚਾਰਜ ਮਨੋਜ ਬਾਲਾ ਬਾਂਸਲ, ਗੁਰਪ®ੀਤ ਕੌਰ ਗਾਗੋਵਾਲ, ਬਲਵਿੰਦਰ ਸਿੰਘ ਧਾਲੀਵਾਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਬਲਵਿੰਦਰ ਸਿੰਘ ਧਾਲੀਵਾਲ, ਸਾਬਕਾ ਵਿਧਾਇਕ ਅਜੀਤਇµਦਰ ਸਿµਘ ਮੋਫਰ, ਗਗਨਪ®ੀਤ ਕੌਰ ਧਾਲੀਵਾਲ, ਬੀਰਇੰਦਰ ਸਿੰਘ ਧਾਲੀਵਾਲ, ਕਮੇਟੀ ਪ®ਧਾਨ ਪ®ਤੀਮ ਸਿµਘ, ਗੁਰਲਾਲ ਸਿੰਘ ਧਾਲੀਵਾਲ, ਗਾਗੜ ਸਿµਘ ਕੋਟਲੱਲੂ ਨੇ ਵੀ ਸੰਬੋਧਨ ਕੀਤਾ।

ਪੰਜਾਬ ’ਚ ਹਥਿਆਰਾਂ ਦੇ ਮੁੱਦੇ ’ਤੇ ਹਾਈ…

ਚੰਡੀਗੜ੍ਹ26 ਅਪ੍ਰੈਲ: ਪੰਜਾਬ ਦੇ ਡੀ.ਜੀ.ਪੀ. ਵਲੋਂ ਹਾਈ ਕੋਰਟ ’ਚ ਦਿਤੇ ਹਲਫਨਾਮੇ ’ਚ ਇਹ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ’ਚ…

ਕਾਂਗਰਸ ਦਾ ਵੱਡਾ ਇਲਜ਼ਾਮ ਮਣੀਪੁਰ…

Lok Sabha Election 2024–26 ਅਪ੍ਰੈਲ  2024-: ਲੋਕ…

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

Listen Live

Subscription Radio Punjab Today

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਦਾ ਗੋ.ਲੀਆਂ…

26 ਅਪ੍ਰੈਲ 2024-ਵਿਦੇਸ਼ ਵਿਚ ਹਰ ਰੋਜ਼ ਪੰਜਾਬੀਆਂ ਨਾਲ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਬਹੁਤ ਸਾਰੇ ਪੰਜਾਬੀ ਵਿਦੇਸਾਂ ਵਿਚ ਆਪਣੀਆਂ…

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Our Facebook

Social Counter

  • 39958 posts
  • 0 comments
  • 0 fans