Menu

ਨਵਜੋਤ ਸਿੱਧੂ ਵੱਲੋਂ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ

ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦਾ ਸਾਰਾ ਦਫਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨ ਦੇ ਆਦੇਸ਼
ਦੋਵੇਂ ਵਿਭਾਗਾਂ ਨਾਲ ਸਬੰਧਤ ਹਰ ਸਾਈਨ ਬੋਰਡ ‘ਤੇ ਪੰਜਾਬੀ ਭਾਸ਼ਾ ਲਿਖਣੀ ਲਾਜ਼ਮੀ ਬਣਾਉਣ ਲਈ ਕਿਹਾ
ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਹੋਵੇਗੀ ਵਿਭਾਗੀ ਕਾਰਵਾਈ
ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਆਦੇਸ਼ ਦਿੱਤੇ ਹਨ। ਸ.ਸਿੱਧੂ ਨੇ ਬੀਤੇ ਦਿਨੀਂ ਪੰਜਾਬ ਕਲਾ ਭਵਨ ਵਿਖੇ ਪੰਜਾਬੀ ਹਿਤੈਸ਼ੀ ਵੱਲੋਂ ਸੱਦੀ ਗਈ ‘ਪੰਚਾਇਤ’ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ ਅਤੇ ਅੱਜ ਉਨਾਂ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮ-ਕਾਰ ਪੰਜਾਬੀ ਭਾਸ਼ਾ ਵਿੱਚ ਲਾਜ਼ਮੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ.ਸਿੱਧੂ ਨੇ ਦੋਵਾਂ ਵਿਭਾਗਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਪੰਜਾਬੀ ਭਾਸ਼ਾ ਨੂੰ ਉਤਸ਼ਾਹਤ ਤੇ ਪ੍ਰਫੁੱਲਤ ਕਰਨਾ ਉਨਾਂ ਦਾ ਮੁੱਢਲਾ ਫਰਜ਼ ਹੈ ਅਤੇ ਭਵਿੱਖ ਵਿੱਚ ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਦਾ ਸਾਰਾ ਦਫਤਰੀ ਕੰਮ-ਕਾਰ ਪੰਜਾਬੀ ਮਾਂ ਬੋਲੀ ਵਿੱਚ ਕੀਤਾ ਜਾਵੇ। ਇਸੇ ਤਰਾਂ ਉਨਾਂ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਦੋਵਾਂ ਵਿਭਾਗ ਨਾਲ ਸਬੰਧਤ ਹਰ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਨੂੰ ਲਿਖੇ ਪੱਤਰ ਵਿੱਚ ਸ. ਸਿੱਧੂ ਨੇ ਕਿਹਾ ਕਿ ਜੇਕਰ ਉਕਤ ਆਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ।
ਕੈਬਨਿਟ ਮੰਤਰੀ ਸ.ਸਿੱਧੂ ਨੇ ਪੰਜਾਬੀ ਮਾਂ ਬੋਲੀ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਪੰਜਾਬੀ ਸਾਡੀ ਪਹਿਚਾਣ ਤੇ ਗੈਰਤ ਹੈ ਅਤੇ ਜੇਕਰ ਇਸ ਨੂੰ ਗੁਆ ਬੈਠਾਂਗੇ ਤਾਂ ਸਾਡੀ ਹੋਂਦ ਹੀ ਨਹੀਂ ਰਹੇਗੀ, ਇਸ ਲਈ ਮਾਂ ਬੋਲੀ ਦਾ ਰੁਤਬਾ ਬਹਾਲ ਕਰਨਾ ਅਤੇ ਇਸ ਨੂੰ ਬਣਦਾ ਮਾਣ ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।

ਟਲਿਆ ਵੱਡਾ ਹਾਦਸਾ,ਵਾਲ ਵਾਲ ਬਚੇ ਅੱਗਜਨੀ ‘ਚ…

ਚੰਡੀਗੜ੍ਹ, 4 ਮਈ  : ਸਿਰਮੌਰ ‘ਚ ਚੰਡੀਗੜ੍ਹ ਤੋਂ ਸ਼ੁੱਕਰਵਾਰ ਸ਼ਾਮ ਇੱਥੇ ਇੱਕ ਸਕੂਲ ’ਚ ਕੈਂਪ ਵਿੱਚ ਹਿੱਸਾ ਲੈਣ ਆਏ…

12ਵੀਂ ‘ਚ ਪਾਸ ਹੋਣ ਦੀ…

ਯਮੁਨਾਨਗਰ, 4 ਮਈ 2024- 12ਵੀਂ ਵਿਚ ਪਾਸ…

ਯੂਟਿਊਬਰ ਐਲਵਿਸ਼ ਯਾਦਵ ਦੀਆਂ ਫਿਰ…

ਨਵੀਂ ਦਿੱਲੀ, 4 ਮਈ: ਬਿੱਗ ਬੌਸ ਓਟੀਟੀ 2…

ਲੋਕ ਸਭਾ ਚੋਣਾਂ ਦੇ ਪ੍ਰਚਾਰ…

ਚੰਡੀਗੜ੍ਹ,4 ਮਈ 2024- : ਪੰਜਾਬ ਦੀਆਂ 13…

Listen Live

Subscription Radio Punjab Today

ਗੋਲਡੀ ਬਰਾੜ ਦੀ ਮੌਤ ਦੀ ਖਬਰ ਦਾ…

2 ਮਈ 2024-: ਬੀਤੇ ਦਿਨੀਂ ਖਬਰ ਆਈ ਸੀ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਅਤੇ…

ਕੀ ਗੋਲਡੀ ਬਰਾੜ ਅਮਰੀਕਾ ਦੇ…

1 ਮਈ 2024-ਅਮਰੀਕਾ ਵਿਚ ਗੈਂਗਸਟਰ ਗੋਲਡੀ ਬਰਾੜ …

ਗੁਰਬਖ਼ਸ਼ ਸਿੰਘ ਸਿੱਧੂ ਨੇ ਅਮਰੀਕਾ…

ਫਰਿਜਨੋ /ਕੈਲੀਫੋਰਨੀਆਂ- (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜਨੋ ਨਿਵਾਸੀ ਐਥਲੀਟ…

ਕ੍ਰਦ੍ਰਜ਼ ਦੇ ਵਿਸਾਖੀ ਮੇਲੇ ‘ਤੇ…

ਫਰਿਜ਼ਨੋ, ਕੈਲੇਫੋਰਨੀਆਂ, 30 ਅਪ੍ਰੈਲ- (ਕੁਲਵੰਤ ਧਾਲੀਆਂ /…

Our Facebook

Social Counter

  • 40124 posts
  • 0 comments
  • 0 fans