Menu

ਪੁੰਛ ਦੇ ਜੰਗਲਾਂ ‘ਚ ਫੌਜ ਨੇ ਭਾਰੀ ਗਿਣਤੀ ‘ਚ ਹਥਿਆਰ ਕੀਤੇ ਬਰਾਮਦ

ਸ਼੍ਰੀਨਗਰ— ਜੰਮੂ ਕਸ਼ਮੀਰ ਦੇ ਪੁੰਛ ਜ਼ਿਲੇ ਦੇ ਜੰਗਲਾਂ ‘ਚ ਫੌਜ ਨੇ ਭਾਰੀ ਗਿਣਤੀ ‘ਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਕੀਤਾ ਹੈ। ਫੌਜ ਦੇ ਇਕ ਅਧਿਕਾਰੀ ਨੇ ਅੱਜ ਦੱਸਿਆ ਕਿ ਬਰਾਮਦ ਹਥਿਆਰਾਂ ‘ਚ 11 ਆਈ.ਈ.ਡੀ. ਵੀ ਸ਼ਾਮਲ ਹਨ। ਉਨ੍ਹਾਂ ਨੇ ਦੱਸਿਆ ਕਿ ਛਾਪੇਮਾਰੀ ਬੀਤੇ ਦਿਨ ਕੀਤੀ ਗਈ। ਇਸ ਨਾਲ ਹੀ ਅਧਿਕਾਰੀ ਨੇ ਕਿਹਾ ਕਿ ‘ਆਈ.ਈ.ਡੀ. ਤੋਂ ਇਲਾਵਾ ਜੰਗਲ ‘ਚ ਜ਼ਬਤ ਸਾਮਾਨ ‘ਚ ਪਾਕਿਸਤਾਨੀ ਮੁਦਰਾ, ਦੋ ਏ.ਕੇ. ਰਾਈਫਲਜ਼, ਤਿੰਨ ਪਿਸਟਲ, ਰਾਕੇਟ ਪ੍ਰੋਪੱਲਡ ਗ੍ਰੇਨੇਡ ਦੇ ਤਿੰਨ ਗੋਲੇ ਅਤੇ ਚੀਨ ਵੱਲੋਂ ਬਣਾਏ 4 ਹੱਥਗੋਲੇ ਸ਼ਾਮਲ ਹਨ। ਉਨ੍ਹਾਂ ਨੇ ਕਿਹਾ ਕਿ ਇਕ ਗੁਪਤ ਸੂਚਨਾ ਮਿਲਣ ਤੋਂ ਬਾਅਦ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਮੇਂਢਰ ਸੈਕਟਰ ‘ਚ ਕੰਟਰੋਲ ਰੇਖਾ ਨਜ਼ਦੀਕ ਦੇ ਜੰਗਲਾਂ ‘ਚੋਂ ਇਹ ਹਥਿਆਰ ਬਰਾਮਦ ਕੀਤੇ ਗਏ।
ਉਨ੍ਹਾਂ ਨੇ ਦੱਸਿਆ ਕਿ ਹਥਿਆਰ ਸਰਹੱਦ ਪਾਰ ਤੋਂ ਤਸਕਰੀ ਕਰਕੇ ਇਥੇ ਲੁਕਾਏ ਗਏ ਸਨ ਤਾਂ ਕਿ ਅੱਤਵਾਦੀ ਇਸ ਦੀ ਵਰਤੋਂ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਹਥਿਆਰਾਂ ਨੂੰ ਬਰਾਮਦ ਕਰਨਾ ਸੁਰੱਖਿਆ ਫੋਰਸ ਲਈ ਵੱਡੀ ਕਾਮਯਾਬੀ ਹੈ। ਅਧਿਕਾਰੀ ਨੇ ਦੱਸਿਆ ਕਿ ਦੋ ਏ.ਕੇ. 56 ਰਾਈਫਲਾਂ ਨਾਲ 26 ਮੈਗਜੀਨ ਅਤੇ 1153 ਗੋਲੀਆਂ ਸਨ,ਜਦੋਂਕਿ ਤਿੰਨ ਪਿਸਤੋਲ, ਦੋ ਮੈਗਜੀਨ, 63 ਗੋਲੀਆਂ ਅਤੇ 16,500 ਰੁਪਏ ਦੀ ਪਾਕਿਸਤਾਨ ਮੁਦਰਾ ਸਮੇਤ ਹੋਰ ਕਾਫੀ ਸਾਮਾਨ ਮਿਲਿਆ ਹੈ।

ਭਲਕੇ ਭਾਜਪਾ ਹੈੱਡਕੁਆਰਟਰ ਜਾਣਗੇ ਅਰਵਿੰਦ ਕੇਜਰੀਵਾਲ

 ਨਵੀਂ ਦਿੱਲੀ , 18 ਮਈ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਕਿਹਾ ਕਿ ਭਾਜਪਾ ਨੂੰ ਜੇਲ੍ਹ-ਜੇਲ੍ਹ…

ਸ਼ਰਧਾਲੂਆਂ ਨਾਲ ਭਰੀ ਬੱਸ ਨੂੰ…

 ਹਰਿਆਣਾ, 18 ਮਈ: ਹਰਿਆਣਾ ‘ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ…

NIA ਵੱਲੋਂ ਪਾਕਿਸਤਾਨੀ ਖੁਫੀਆ ਯੂਨਿਟ…

17 ਮਈ 2024- : ਪਾਕਿਸਤਾਨ ਦੀ ਖੁਫੀਆ…

ਭਾਬੀ ਨੇ ਪ੍ਰੇਮੀ ਨਾਲ ਮਿਲ…

17 ਮਈ 2024: ਰਾਜਸਥਾਨ ਦੇ ਕੋਟਾ ਸ਼ਹਿਰ…

Listen Live

Subscription Radio Punjab Today

ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ…

17 ਮਈ 2024: ਕੇਂਦਰੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਕ ਵਾਰ ਫਿਰ ਕੈਨੇਡਾ ‘ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ…

ਚਾਰ ਲੋਕਾਂ ਦੀ ਮੌਤ ਦੇ…

ਫਰਿਜਨੋ (ਕੈਲੀਫੋਰਨੀਆਂ) ਗੁਰਿੰਦਰਜੀਤ ਨੀਟਾ ਮਾਛੀਕੇ / ਕੁਲਵੰਤ…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

Our Facebook

Social Counter

  • 40462 posts
  • 0 comments
  • 0 fans