Menu

ਭਾਜਪਾ ਨੇ ਕਾਂਗਰਸ ਨੂੰ ਲੈ ਕੇ ਦਿੱਤਾ ਵਿਵਾਦਿਤ ਬਿਆਨ

ਨਵੀਂ ਦਿੱਲੀ— ਭਾਜਪਾ ਨੇਤਾ ਪ੍ਰਕਾਸ਼ ਜਾਵੇਡਕਰ ਨੇ ਸੋਮਵਾਰ ਨੂੰ ਕਾਂਗਰਸ ‘ਤੇ ਹਮਲਾ ਬੋਲਿਆ ਅਤੇ ਕਿਹਾ ਕਿ ਕਾਂਗਰਸ ਦੇਸ਼ ਦੀ ਸੰਪਰਦਾਇਕ ਪਾਰਟੀ ਹੈ। ਉਨ੍ਹਾਂ ਨੇ ਕਿਹਾ ਕਾਂਗਰਸ ਲੰਬੇ ਸਮੇਂ ਤੋਂ ਦੰਗਾ ਕਰਵਾਉਂਦੀ ਰਹੀ ਹੈ। ਕਾਂਗਰਸ ਦੇ ਸ਼ਾਸਨਕਾਲ ‘ਚ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਜਿਸ ‘ਚ ਕਰੀਬ 3000 ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਮੁਸਲਮਾਨਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਦੀ ਹੈ ਪਰ ਭਾਗਲਪੁਰ ਦੇ ਦੰਗਿਆਂ ‘ਚ ਇਕ ਹਜ਼ਾਰ ਤੋਂ ਜ਼ਿਆਦਾ ਮੁਸਲਿਮਾਂ ਦਾ ਕਤਲੇਆਮ ਕਰਵਾਇਆ ਗਿਆ। ਉਨ੍ਹਾਂ ਨੇ ਸਾਬਕਾ ਪੀ.ਐੱਮ ਮਨਮੋਹਨ ਸਿੰਘ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਉਹ ਕਹਿੰਦੇ ਹਨ ਕਿ ਦੇਸ਼ ਦੇ ਸਰੋਤਾਂ ‘ਤੇ ਮੁਸਲਮਾਨਾਂ ਦਾ ਪਹਿਲਾਂ ਹੱਕ ਹੈ।
ਜਾਵੇਡਕਰ ਨੇ ਕਿਹਾ ਕਿ 1984 ਦਾ ਕਤਲੇਆਮ ਹੋਵੇ ਜਾਂ ਭਾਗਲਪੁਰ ਦੰਗਾ ਹੋਵੇ, ਇਨ੍ਹਾਂ ਸਭ ‘ਚ ਕਾਂਗਰਸ ਨੇ ਇਕ ਸੰਪਰਦਾਇਕ ਸੋਚ ਦੇ ਅੱਗੇ ਆਤਮ-ਸਮਰਪਣ ਕਰਕੇ ਸੰਵਿਧਾਨ ਹੀ ਬਦਲ ਦਿੱਤਾ ਸੀ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਹਮਲਾ ਬੋਲਦੇ ਜਾਵੇਡਕਰ ਨੇ ਪੁੱਛਿਆ ਕਿ ਉਹ ਚੁੱਪ ਕਿਉਂ ਹਨ? ਰਾਹੁਲ ਕਿਉਂ ਨਹੀਂ ਕਹਿੰਦੇ ਕਿ ਉਨ੍ਹਾਂ ਦੀ ਪਾਰਟੀ ਮੁਸਲਮਾਨਾਂ ਦੀ ਪਾਰਟੀ ਹੈ।

Listen Live

Subscription Radio Punjab Today

Our Facebook

Social Counter

  • 18901 posts
  • 1 comments
  • 0 fans

Log In