Menu

ਕੈਬਨਿਟ ਨੇ SC/ST ਬਿੱਲ ‘ਚ ਸੋਧ ਨੂੰ ਦਿੱਤੀ ਮਨਜ਼ੂਰੀ, ਇਸੀ ਹਫਤੇ ਸੰਸਦ ‘ਚ ਪੇਸ਼ ਕਰੇਗੀ ਸਰਕਾਰ

ਨਵੀਂ ਦਿੱਲੀ— ਕੇਂਦਰੀ ਕੈਬਨਿਟ ਨੇ ਬੁੱਧਵਾਰ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ ਐਕਟ ‘ਚ ਸੋਧ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਸ ਬਿੱਲ ਨੂੰ ਇਸੀ ਸੈਸ਼ਨ ਦੌਰਾਨ ਪਾਸ ਕਰਵਾਇਆ ਜਾਵੇਗਾ। ਦਲਿਤ ਸੰਗਠਨ ਅਤੇ ਸਰਕਾਰੀ ਦੀ ਸਹਿਯੋਗੀ ਪਾਰਟੀ ਐੱਲ.ਜੇ.ਪੀ. ਦੇ ਦਬਾਅ ਦੇ ਬਾਅਦ ਮੋਦੀ ਦੀ ਅਗਵਾਈ ‘ਚ ਇਹ ਫੈਸਲਾ ਲਿਆ ਗਿਆ ਹੈ। ਸੂਤਰਾਂ ਦੀ ਮੰਨੋ ਤਾਂ ਮੋਦੀ ਨੇ ਮੰਤਰੀਮੰਡਲ ਨੂੰ ਇਸ ਪ੍ਰਬੰਧ ‘ਚ ਕੋਈ ਵੀ ਬਦਲਾਅ ਨਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਮਾਮਲੇ ‘ਤੇ ਐੱਨ.ਡੀ.ਏ. ਦੇ ਸਹਿਯੋਗੀ ਦਲ ਲੋਕ ਜਨਸ਼ਕਤੀ ਪਾਰਟੀ ਦੇ ਮੁਖੀਆ ਅਤੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਵੀ ਪੱਤਰ ਲਿਖਿਆ ਸੀ। ਪਾਸਵਾਨ ਨੇ ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ ਮੋਦੀ ਸਰਕਾਰ ਦੀ ਦਲਿਤ ਵਿਰੋਧੀ ਪਰਛਾਈ ਬਣਾਉਣ ਦਾ ਦਾਅਵਾ ਕੀਤਾ ਸੀ। ਜਿਸ ਦੇ ਬਾਅਦ ਹੁਣ ਮੋਦੀ ਸਰਕਾਰ ਨੇ ਬਿੱਲ ‘ਚ ਸੋਧ ਕਰਨ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਨੇ ਇਸੀ ਸਾਲ ਦੇ ਸ਼ੁਰੂਆਤ ‘ਚ ਐੱਸ.ਸੀ-ਐੱਸ.ਟੀ. ਦੇ ਕੁਝ ਅਹਿਮ ਪ੍ਰਬੰਧਾਂ ਨੂੰ ਇਹ ਕਹਿੰਦੇ ਹੋਏ ਰੱਦ ਕਰ ਦਿੱਤਾ ਸੀ ਕਿ ਉਨ੍ਹਾਂ ਦੀ ਗਲਤ ਵਰਤੋਂ ਦੇਖੀ ਗਈ ਹੈ। ਕੋਰਟ ਦੇ ਇਸ ਫੈਸਲੇ ਦੇ ਬਾਅਦ ਦਲਿਤ ਸੰਗਠਨਾਂ ਨੇ ਕਈ ਰਾਜਾਂ ‘ਚ ਵਿਰੋਧ ਪ੍ਰਦਰਸ਼ਨ ਕੀਤਾ ਸੀ, ਜਿਸ ਦੇ ਚੱਲਦੇ ਕਈ ਜਗ੍ਹਾ ਹਿੰਸਕ ਘਟਨਾਵਾਂ ਵੀ ਸਾਹਮਣੇ ਆਈਆਂ ਸਨ।

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ ਦਿੱਤੀ ਗਈ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸ਼ੂਗਰ ਲੈਵਲ ਇਕ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

ਪੰਜਾਬ ‘ਚ ਕਿਸਾਨਾਂ ਨੇ ਭਾਜਪਾ…

ਚੰਡੀਗੜ੍ਹ 23 ਅਪ੍ਰੈਲ 2024- ਇੱਕ ਪਾਸੇ ਪੂਰੇ…

ਇਕ ਹੋਰ ਹਾਦਸਾ ਬੱਚਿਆਂ ਨਾਲ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39875 posts
  • 0 comments
  • 0 fans