Menu

ਮੈਕਸੀਕੋ ‘ਚ ਪੰਜਾਬ ਦੇ ਦੋ ਨੌਜਵਾਨਾਂ ਦੀ ਭੁੱਖੇ ਰਹਿਣ ਕਾਰਨ ਮੌਤ

ਬੇਗੋਵਾਲ ਦੇ ਦਵਿੰਦਰ ਇੰਦਰਪਾਲ ਸਿੰਘ ਅਤੇ ਨਵਾਂਸ਼ਹਿਰ ਦੇ ਗੌਰਵ ਨੇ ਜੰਗਲ ‘ਚ ਹੀ ਦਮ ਤੋੜਿਆ
ਕਪੂਰਥਲਾ/ਬਿਊਰੋ ਨਿਊਜ਼
ਮੈਕਸੀਕੋ ਦੇ ਜੰਗਲ ਵਿਚ ਭੁੱਖ-ਪਿਆਸ ਨਾਲ ਪੰਜਾਬ ਦੇ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ। ਇਕ ਨੌਜਵਾਨ ਬੇਗੋਵਾਲ ਦਾ ਅਤੇ ਦੂਜਾ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਇਨ੍ਹਾਂ ਦੋਵੇਂ ਨੌਜਵਾਨਾਂ ਨੂੰ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ ਭੇਜਿਆ ਜਾ ਰਿਹਾ ਸੀ। ਬੇਗੋਵਾਲ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਨੇ ਆਪਣੇ 18 ਸਾਲ ਦੇ ਪੁੱਤਰ ਦਵਿੰਦਰ ਇੰਦਰਪਾਲ ਸਿੰਘ ਨੂੰ ਅਮਰੀਕਾ ਭੇਜਣ ਲਈ ਹੁਸ਼ਿਆਰਪੁਰ ਦੇ ਏਜੰਟ ਨੂੰ 24 ਲੱਖ ਰੁਪਏ ਦਿੱਤੇ ਸਨ। ਏਜੰਟ ਨੇ ਵਿਸ਼ਵਾਸ ਦਿਵਾਇਆ ਸੀ ਕਿ ਉਸਦਾ ਪੁੱਤਰ ਸਿੱਧਾ ਅਮਰੀਕਾ ਭੇਜ ਦਿੱਤਾ ਜਾਵੇਗਾ। ਸੁਖਵਿੰਦਰ ਸਿੰਘ ਦਾ ਇਕ ਭਰਾ ਜੋ ਅਮਰੀਕਾ ਵਿਚ ਰਹਿੰਦਾ ਹੈ ਉਸ ਨੇ ਦੱਸਿਆ ਕਿ ਦਵਿੰਦਰ ਇੰਦਰਪਾਲ ਸਿੰਘ ਤੋਂ ਇਲਾਵਾ ਇਕ ਲੜਕੀ ਅਤੇ ਸੱਤ ਹੋਰ ਨੌਜਵਾਨ ਮੈਕਸੀਕੋ ਦੇ ਜੰਗਲਾਂ ਵਿਚ ਬੇਹੋਸ਼ ਮਿਲੇ ਸਨ। ਸਾਰਿਆਂ ਨੂੰ ਮੈਕਸੀਕੋ ਦੀ ਪੈਟਰੋਲਿੰਗ ਪੁਲਿਸ ਪਾਰਟੀ ਨੇ ਹਸਪਤਾਲ ਵਿਚ ਦਾਖਲ ਕਰਵਾਇਆ ਸੀ। ਇਨ੍ਹਾਂ ਵਿਚੋਂ ਦਵਿੰਦਰ ਇੰਦਰਪਾਲ ਸਿੰਘ ਅਤੇ ਨਵਾਂਸ਼ਹਿਰ ਦੇ ਨੌਜਵਾਨ ਗੌਰਵ ਦੀ ਮੌਤ ਹੋ ਗਈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans