ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਈਦ ਮੌਕੇ ਦਿੱਤੀਆਂ ਵਧਾਈਆਂ
ਚੰਡੀਗੜ੍ਹ/ਬਿਊਰੋ ਨਿਊਜ਼
ਅੱਜ ਪੰਜਾਬ, ਚੰਡੀਗੜ੍ਹ ਸਮੇਤ ਪੂਰੇ ਭਾਰਤ ਵਿਚ ਮੁਸਲਿਮ ਭਾਈਚਾਰੇ ਨੇ ਈਦ-ਉਲ-ਜ਼ੂਹਾ ਦਾ ਤਿਉਹਾਰ ਮਨਾਇਆ। ਮਸਜਿਦਾਂ ਵਿਚ ਅੱਜ ਭਾਰੀ ਗਿਣਤੀ ਵਿਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਨਮਾਜ਼ ਅਦਾ ਕੀਤੀ। ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਈਦ-ਉਲ-ਜ਼ੂਹਾ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ। ਏਸ਼ੀਆ ਦੀ ਸਭ ਤੋਂ ਵੱਡੀ ਅਤੇ ਖੂਬਸੂਰਤ ਈਦਗਾਹ ਮਲੇਰਕੋਟਲਾ ਵਿਖੇ ਹਜ਼ਾਰਾਂ ਦੀ ਗਿਣਤੀ ਵਿਚ ਮੁਸਲਮਾਨ ਭਾਈਚਾਰੇ ਦੇ ਲੋਕਾਂ ਵਲੋਂ ਤਿਆਗ ਅਤੇ ਕੁਰਬਾਨੀ ਦੇ ਪ੍ਰਤੀਕ ਈਦ-ਉਲ-ਜ਼ੁਹਾ ਦੇ ਪਵਿੱਤਰ ਤਿਉਹਾਰ ਮੌਕੇ ਨਮਾਜ਼ ਅਦਾ ਕੀਤੀ ਗਈ। ਇਸੇ ਦੌਰਾਨ ਅੱਜ ਸ੍ਰੀਨਗਰ ਵਿਚ ਪ੍ਰਦਰਸ਼ਨਕਾਰੀਆਂ ਨੇ ਨਮਾਜ਼ ਤੋਂ ਬਾਅਦ ਸੁਰੱਖਿਆ ਬਲਾਂ ‘ਤੇ ਪੱਥਰਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਦੇ ਸਮਰਥਨ ਵਿਚ ਨਾਅਰੇ ਵੀ ਲਗਾਏ ਅਤੇ ਆਈ. ਐਸ. ਆਈ. ਐਸ. ਦੇ ਝੰਡੇ ਵੀ ਲਹਿਰਾਏ।