ਚੰਡੀਗਡ਼੍ਹ- ਪੰਜਾਬ ਵਿੱਚ 150 ਪੰਚਾਇਤ ਸੰਮਤੀ ਅਤੇ 22 ਜ਼ਿਲ੍ਹਾ ਪ੍ਰੀਸ਼ਦ ਲਈ ਚੋਣਾਂ ਦਾ ਅੱਜ ਐਲਾਨ ਹੋ ਗਿਆ ਹੈ। ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗਡ਼੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਲਈ ਵੋਟਾਂ 19 ਸਤੰਬਰ ਨੂੰ ਪੈਣਗੀਆਂ ਤੇ 22 ਸਤੰਬਰ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੂਬੇ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਉਹਨਾਂ ਦੱਸਿਆ ਕਿ ਇਹਨਾਂ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ 4 ਸਤੰਬਰ ਤੋਂ ਸ਼ੁਰੂ ਹੋਵੇਗੀ, ਜੋ 7 ਸਤੰਬਰ ਤੱਕ ਚੱਲੇਗੀ। 10 ਸਤੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ।
19 ਸਤੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ 22 ਸਤੰਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।
ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਮਹਿਲਾਵਾਂ ਨੂੰ 50 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ।