Menu

ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੇ ਵਿਰੁਧ ਐਫਆਈਆਰ ਦਰਜ

ਆਗਰਾ : ਰਾਜ ਸਭਾ ਮੈਂਬਰ ਅਮਰ ਸਿੰਘ ਦੀ ਸ਼ਿਕਾਇਤ ‘ਤੇ ਪੁਲਿਸ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖਾਨ ਦੇ ਵਿਰੁਧ ਐਫਆਈਆਰ ਦਰਜ ਕੀਤੀ ਹੈ। ਅਮਰ ਨੇ ਆਜ਼ਮ ‘ਤੇ ਇਲਜ਼ਾਮ ਲਗਾਇਆ ਹੈ ਕਿ ਸਪਾ ਨੇਤਾ ਨੇ ਕਥਿਤ ਤੌਰ ‘ਤੇ ਉਨ੍ਹਾਂ ਦੀ ਬੇਟੀਆਂ ‘ਤੇ ਤੇਜ਼ਾਬ ਸੁੱਟਣ ਦੀ ਧਮਕੀ ਦਿਤੀ ਸੀ। ਪੁਲਿਸ ਨੇ ਦੱਸਿਆ ਕਿ ਗੋਮਤੀ ਨਗਰ ਥਾਣੇ ਵਿਚ ਬੁੱਧਵਾਰ ਨੂੰ ਐਫਆਈਆਰ ਦਰਜ ਕੀਤੀ ਗਈ। ਅਮਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਮੈਂ ਅਪਣੀ ਬੇਟੀਆਂ ‘ਤੇ ਤੇਜ਼ਾਬ ਸੁੱਟਣ ਦੀ ਧਮਕੀ ਦੇਣ  ਦੇ ਮਾਮਲੇ ਵਿਚ ਆਜ਼ਮ ਖਾਨ ਵਿਰੁਧ ਐਫਆਈਆਰ ਦਰਜ ਕਰਨ ਲਈ ਗੋਮਤੀ ਨਗਰ ਪੁਲਿਸ ਥਾਣੇ ਵਿਚ ਬੇਨਤੀ- ਪੱਤਰ ਦਿਤਾ ਸੀ।ਉਨ੍ਹਾਂ ਨੇ ਦਾਅਵਾ ਕੀਤਾ ਕਿ ਸਪਾ ਨੇਤਾ ਨੇ ਇਕ ਟੀਵੀ ਚੈਨਲ ਨੂੰ ਦਿਤੇ ਇੰਟਰਵਿਊ ਵਿਚ ਉਨ੍ਹਾਂ ਉਤੇ ਅਤੇ ਉਨ੍ਹਾਂ ਦੀ 17 ਸਾਲ ਦੇ ਜੁੜਵਾਂ ਬੇਟੀਆਂ ਨੂੰ ਧਮਕੀ ਦਿਤੀ ਸੀ। ਅਮਰ 30 ਅਗਸਤ ਨੂੰ ਰਾਮਪੁਰ ਗਏ ਸਨ ਅਤੇ ਆਜ਼ਮ ਨੂੰ ਕਿਹਾ ਸੀ ਕਿ ਉਨ੍ਹਾਂ ਦੀ ‘ਕੁਰਬਾਨੀ’ ਲੈ ਲੈਣ ਪਰ ਉਨ੍ਹਾਂ ਦੀ ਬੇਟੀਆਂ ਨੂੰ ਛੱਡ ਦੇਣ। ਪੁਲਿਸ ਨੇ ਉਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ਦੇ ਵਿਰੁਧ ਐਫਆਈਆਰ ਦਰਜ ਕੀਤੇ ਜਾਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਨੇ ਕਿਹਾ ਕਿ ਅਮਰ ਦੇ ਬੇਨਤੀ – ਪੱਤਰ ‘ਤੇ ਆਜ਼ਮ ਖਾਨ ਦੇ ਵਿਰੁਧ ਭਾਰਤੀ ਦੰਡ ਵਿਧਾਨ ਦੀਆਂ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਇਹਨਾਂ ਵਿਚ ਧਾਰਾ 153ਏ, 295ਏ ਅਤੇ 506 ਸ਼ਾਮਿਲ ਹਨ। ਅਮਰ ਨੇ ਹਾਲ ਹੀ ਵਿਚ ਐੱਪਲ ਕੰਪਨੀ ਦੇ ਕਰਮਚਾਰੀ ਵਿਵੇਕ ਤੀਵਾਰੀ ਦੀ ਹੱਤਿਆ ਦੇ ਮਾਮਲੇ ਵਿਚ ਉਤਰ ਪ੍ਰਦੇਸ਼ ਦੇ ਪੁਲਿਸ ਡਾਇਰੈਕਟਰ ਜਨਰਲ ਓ ਪੀ ਸਿੰਘ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਪ੍ਰਦੇਸ਼ ਦੀ ਕਾਨੂੰਨ ਵਿਵਸਥਾ ਨੂੰ ਨਹੀਂ ਸੰਭਾਲ ਸਕਦੇ ਤਾਂ ਉਤਰ ਪ੍ਰਦੇਸ਼ ਦੇ ਡੀਜੀਪੀ ਨੂੰ ਅਸਤੀਫਾ ਦੇ ਦੇਣੇ ਚਾਹੀਦਾ ਹੈ। ਧਿਆਨ ਯੋਗ ਹੈ ਕਿ ਪਿਛਲੇ  ਲੰਮੇ ਸਮੇਂ ਤੋਂ ਅਮਰ ਸਿੰਘ ਦੇ ਬੀਜੇਪੀ ਵਿਚ ਸ਼ਾਮਿਲ ਹੋਣ ਦੀ ਵੀ ਖਬਰਾਂ ਜ਼ੋਰਾਂ ‘ਤੇ ਹਨ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans