Menu

ਸੀਬੀਆਈ ਨੇ ਅਪਣੇ ਹੀ ਵਿਸ਼ੇਸ਼ ਨਿਰਦੇਸ਼ਕ ਦੇ ਖ਼ਿਲਾਫ਼ ਐਫ.ਆਈ.ਆਰ. ਕੀਤੀ ਦਰਜ

ਨਵੀਂ ਦਿੱਲੀ :  ਦੇਸ਼ ਦੀ ਸਭ ਤੋਂ ਵੱਡੀ ਜਾਂਚ ਏਜੰਸੀ ਸੀਬੀਆਈ ਖ਼ੁਦ ਸਵਾਲਾਂ ਦੇ ਘੇਰੇ ਵਿਚ ਆ ਗਈ ਹੈ। ਸੀਬੀਆਈ ਦੇ ਅਧਿਕਾਰੀ ਇਕ ਦੂਜੇ ਦੇ ਉਪਰ ਭ੍ਰਿਸ਼ਟਾਚਾਰ ਦਾ ਦੋਸ਼ ਲਗਾ ਰਹੇ ਹਨ। ਮਾਮਲਾ ਹੁਣ ਐਫਆਈਆਰ ਤੱਕ ਪਹੁੰਚ ਗਿਆ ਹੈ। ਸੀਬੀਆਈ ਨੇ ਅਪਣੇ ਹੀ ਵਿਸ਼ੇਸ਼ ਨਿਰਦੇਸ਼ਕ ਮਤਲਬ ਨੰ. 2 ਦਾ ਅਹੁਦਾ ਸੰਭਾਲਣ ਵਾਲੇ ਰਾਕੇਸ਼ ਅਸਥਾਨਾ ‘ਤੇ ਕੇਸ ਦਰਜ ਕੀਤਾ ਗਿਆ ਹੈ।ਰਾਕੇਸ਼ ਅਸਥਾਨਾ ‘ਤੇ ਰਿਸ਼ਵਤ ਲੈਣ ਦਾ ਦੋਸ਼ ਲੱਗਿਆ ਹੈ, ਜਿਸ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਸਥਾਨਾ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਤੋਂ ਪਹਿਲਾਂ ਅਸਥਾਨਾ ਨੇ ਸੀਬੀਆਈ ਦੇ ਨਿਰਦੇਸ਼ਕ ਆਲੋਕ ਵਰਮਾ ‘ਤੇ ਰਿਸ਼ਵਤ ਲੈਣ ਦੇ ਦੋਸ਼ ਲਗਾਇਆ ਸੀ। ਸੀਬੀਆਈ ਦੇ ਸੂਤਰਾਂ ਦੇ ਮੁਤਾਬਕ, ਅੰਦਰੂਨੀ ਲੜਾਈ ਨੂੰ ਲੈ ਕੇ ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ।ਇਸ ਪੂਰੀ ਘਟਨਾ ਨੂੰ ਲੈ ਕੇ ਪ੍ਰਧਾਨ ਮੰਤਰੀ ਦਫ਼ਤਰ (ਪੀਏਮਓ) ਨਾਰਾਜ਼ ਹੈ। ਸੂਤਰਾਂ ਦੇ ਮੁਤਾਬਕ, ਐਫਆਈਆਰ ਦਾ ਮਾਮਲਾ ਕੋਰਟ ਵਿਚ ਜਾ ਸਕਦਾ ਹੈ। ਰਾਕੇਸ਼ ਅਸਥਾਨਾ ਦੇ ਖ਼ਿਲਾਫ਼ ਐਫਆਈਆਰ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਰੜੇ ਹੱਥੀ ਲਿਆ ਹੈ। ਰਾਹੁਲ ਗਾਂਧੀ ਨੇ ਅੱਜ ਟਵੀਟ ਕਰ ਕੇ ਕਿਹਾ, ਗੋਧਰਾ ਐਸਆਈਟੀ ਫੇਮ, ਸੀਬੀਆਈ ਵਿਚ ਨੰ. 2 ਅਹੁਦੇ ‘ਤੇ ਬੈਠਣ ਵਾਲੇ ਗੁਜਰਾਤ ਕੈਡਰ ਦੇ ਅਧਿਕਾਰੀ ਅਤੇ ਪੀਐਮ ਦੇ ਪ੍ਰਸ਼ੰਸਕ ਹੁਣ ਰਿਸ਼ਵਤਖ਼ੋਰੀ ਦੇ ਮਾਮਲੇ ਵਿਚ ਫਸ ਗਏ ਹਨ।

ਇਸ ਪ੍ਰਧਾਨ ਮੰਤਰੀ ਦੇ ਕਾਰਜਕਾਲ ਵਿਚ ਸੀਬੀਆਈ ਰਾਜਨੀਤਿਕ ਬਦਲੇ ਦੀ ਕਾਰਵਾਈ ਦਾ ਹਥਿਆਰ ਬਣ ਗਈ ਹੈ। ਅੰਦਰੂਨੀ ਲੜਾਈ ਦੀ ਵਜ੍ਹਾ ਕਰ ਕੇ ਇਹ ਸੰਸਥਾ ਪਤਨ ‘ਤੇ ਹੈ। ਉਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਸੀਬੀਆਈ ਦੇ ਬਹਾਨੇ ਕਾਂਗਰਸ ਅਤੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਟਵੀਟ ਕਰ ਕੇ ਕਿਹਾ, ਕਾਂਗਰਸ ਦੇ ਸ਼ਾਸਨਕਾਲ ਵਿਚ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਪਿੰਜਰੇ ਵਿਚ ਬੰਦ ਤੋਤਾ ਦੱਸਿਆ ਸੀ।

ਮੋਦੀ ਸਰਕਾਰ ਨੇ ਕਾਂਗਰਸ ਦੇ ਰਿਕਾਰਡ ਨੂੰ ਤੋੜ ਦਿਤਾ ਹੈ। ਅੱਜ ਰਾਜਨੀਤਿਕ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਲਈ ਇਸ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਮੋਦੀ ਸਰਕਾਰ ਨੇ ਸੀਬੀਆਈ ਨੂੰ ਰਾਸ਼ਟਰੀ ਸ਼ਰਮ ਵਿਚ ਬਦਲ ਦਿਤਾ ਹੈ।

CBI ਨੇ ਸੰਦੇਸ਼ਖਾਲੀ ਮਾਮਲੇ ‘ਚ ਦਰਜ ਕੀਤਾ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਜ਼ਮੀਨ ਹੜੱਪਣ ਅਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮਾਂ ਤਹਿਤ ਪੱਛਮੀ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

Listen Live

Subscription Radio Punjab Today

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ ਹੋਰ ਪੰਜਾਬੀ…

ਸਰੀ , 25 ਅਪ੍ਰੈਲ – ਕੈਨੇਡਾ ਦੇ ਸਰੀ ‘ਚ ਪੰਜਾਬੀ ਨੌਜਵਾਨ ਕੁਲਵਿੰਦਰ ਸਿੰਘ ਸੋਹੀ (27) ਦੀ ਵ੍ਹਾਈਟ ਰੌਕ ਵਾਟਰਫਰੰਟ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

Our Facebook

Social Counter

  • 39921 posts
  • 0 comments
  • 0 fans