Menu

ਬਾਦਲ ਦੀ ਸੁਰੱਖਿਆ ‘ਚ ਸੰਨ੍ਹ ਲੱਗਣ ਦੇ ਮਾਮਲੇ ’ਚ ਐਸ ਐਚ ਓ ਖਿਲਾਫ ਵਿਭਾਗੀ ਕਾਰਵਾਈ ਸ਼ੁਰੂ

ਬਠਿੰਡਾ-(ਵੀਰਪਾਲ)- ਸਾਬਕਾ ਮੁੱਖ ਮੰਤਰੀ ਦੇ ਦੌਰੇ ਦੌਰਾਨ ਅਕਾਲੀ ਵਰਕਰ ਦੇ ਰੈਸਟ ਹਾਊਸ ‘ਚ ਠਹਿਰਾ ਦੌਰਾਨ ਐਸ ਐਚ ਓ ਭੁਪਿੰਦਰ ਸਿੰਘ ਦੇ ਸਾਥੀ ਦੇ ਰਿਵਾਲਵਰ ਸਮੇਤ ਦਾਖਲ ਹੋਏ ਵਿਅਕਤੀ ਅਤੇ ਐਸ ਐਚ ਓ ਭੁਪਿੰਦਰ ਸਿੰਘ ਖਿਲਾਫ ਐਸ ਐਸ ਪੀ ਬਠਿੰਡਾ ਡਾ. ਨਾਨਕ ਸਿੰਘ ਨੇ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ 8 ਨਵੰਬਰ ਨੂੰ ਪਿੰਡ ਘੁੱਦਾ ਵਿਖੇ ਸਥਿਤ ਇੱਕ ਪੈਟ੍ਰੋਲ ਪੰਪ ‘ਤੇ ਜਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਕਾਲੀ ਵਰਕਰ ਨੂੰ ਮਿਲਣ ਲਈ ਪਹੰੁਚੇ ਤਾਂ ਥਾਣਾ ਨੰਦਗੜ ਮੁਖੀ ਇੰਸਪੈਕਟਰ ਭੁਪਿੰਦਰ ਸਿੰਘ ਸਿਵਲ ਵਰਦੀ ‘ਚ ਆਏ ਅਤੇ ਉਨਾਂ ਦਾ ਇੱਕ ਪ੍ਰਾੲਂਵੇਟ ਨੌਕਰ ਸਰਕਾਰੀ ਅਸਲਾ ਲੈ ਕੇ ਉਸ ਕਮਰੇ ’ਚ ਦਾਖਲ ਹੋ ਗਿਆ , ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਬੈੇਠੇ ਸਨ। ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ’ਚ ਤੈਨਾਤ ਪੁਲਿਸ ਅਧਿਕਾਰੀ ਹਰਮੀਕ ਸਿੰਘ ਦਿਓਲ ਨੇ ਉਕਤ ਥਾਣਾ ਮੁਖੀ ਦੇ ਪ੍ਰਾਈਵੇਟ ਨੌਕਰ ਨੂੰ ਸਰਕਾਰੀ ਅਸਲੇ ਸਮੇਤ ਹਿਰਾਸਤ ’ਚ ਲੈ ਲਿਆ ਸੀ, ਜਿਸਦੀ ਪਹਿਚਾਣ ਪਾਲੀ ਨਾਮ ਨਾਲ ਹੋਈ ਹੈ ਅਤੇ ਉਸ ਤੋਂ ਫੜਿਆ ਗਿਆ ਰਿਵਾਲਵਰ ਐਸ ਐਚ ਓ ਭੁਪਿੰਦਰ ਸਿੰਘ ਦਾ ਹੈ, ਜਿਸਨੂੰ ਕਿ ਲਾਈਨ ਹਾਜ਼ਰ ਕਰ ਦਿੱਤਾ ਗਿਆ ਸੀ। ਇਸ ਮਾਮਲੇ ’ਤੇ ਕਾਰਵਾਈ ਕਰਦਿਆਂ ਐਸ ਐਸ ਪੀ ਬਠਿੰਡਾ ਡਾ. ਨਾਨਕ ਸਿੰਘ ਵੱਲੋਂ ਵਿਭਾਗੀ ਕਾਰਵਾਈ ਕਰਦਿਆਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

‘ਆਪ’ ‘ਚ ਬਗਾਵਤ: ਡਿਪਟੀ ਮੇਅਰ ਦੇ ਅਹੁਦੇ…

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਅਸਰ…

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ…

ਚੰਡੀਗੜ੍ਹ, 18 ਅਪ੍ਰੈਲ 2024- ਪੰਜਾਬ ਅਤੇ ਹਰਿਆਣਾ…

ਜੇਲ੍ਹ ‘ਚ ਮਹਿਲਾ ਕੈਦੀ ਨਾਲ…

ਜੀਂਦ, 18 ਅਪ੍ਰੈਲ 2024 : ਹਰਿਆਣਾ ਦੇ…

ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 18 ਅਪ੍ਰੈਲ 2024- ਦਿੱਲੀ ਆਬਕਾਰੀ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39810 posts
  • 0 comments
  • 0 fans