Menu

ਅਫਗਾਨਿਸਤਾਨ ‘ਚ ਤਾਲਿਬਾਨ ਦਾ ਹਮਲਾ

ਅਫਗਾਨਿਸਤਾਨ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੱਛਮੀ ਫਰਾਹ ਸੂਬੇ ‘ਚ ਤਾਲਿਬਾਨ ਦੇ ਹਮਲੇ ‘ਚ 30 ਪੁਲਿਸ ਅਧਿਕਾਰੀ ਮਾਰੇ ਗਏ ਹਨ। ਸੂਬਾ ਪਰਿਸ਼ਦ ਦੇ ਮੈਂਬਰ ਦਾਦੁੱਲਾ ਕਾਨੀ ਨੇ ਵੀਰਵਾਰ ਨੂੰ ਦੱਸਿਆ ਕਿ ਤਾਲਿਬਾਨ ਨੇ ਖਾਕੀ ਸਫੈਦ ਜ਼ਿਲੇ ਵਿਚ ਬੁੱਧਵਾਰ ਦੇਰ ਰਾਤ ਨੂੰ ਪੁਲਿਸ ਦੀ ਚੌਕੀ ‘ਤੇ ਹਮਲਾ ਕੀਤਾ। ਦੂਜੇ ਪਾਸੇ ਕਾਬੁਲ ਵਿਚ ਸੰਸਦ ਸਮੀਉੱਲਾ ਸਮੀਮ ਨੇ ਦੱਸਿਆ ਕਿ ਜ਼ਿਲਾ ਪੁਲਿਸ ਕਮਾਂਡਰ ਅਬਦੁਲ ਜਬਾਰ ਵੀ ਹਮਲੇ ‘ਚ ਮਾਰੇ ਗਏ ਅਤੇ ਹਮਲੇ ਤੋਂ ਬਾਅਦ ਤਾਲਿਬਾਨੀ ਉਗਰਵਾਦੀ ਹਥਿਆਰ ਅਤੇ ਗੋਲਾ ਬਾਰੂਦ ਲੈ ਕੇ ਫਰਾਰ ਹੋ ਗਏ। ਨਾਲ ਹੀ ਸਮੀਮ ਨੇ ਦੱਸਿਆ ਕਿ ਜਵਾਬੀ ਹਵਾਈ ਹਮਲਿਆਂ ਵਿਚ 17 ਤਾਲਿਬਾਨੀ ਲੜਾਕੇ ਵੀ ਮਾਰੇ ਗਏ।ਜ਼ਿਕਰਯੋਗ ਹੈ ਕਿ ਤਾਲਿਬਾਨ ਕੁਝ ਮਹੀਨੀਆਂ ਤੋਂ ਲੱਗਭੱਗ ਰੋਜ਼ ਹੀ ਅਫਗਾਨਿਸਤਾਨ ‘ਚ ਹਮਲੇ ਕਰ ਰਿਹਾ ਹੈ, ਜਿਸ ਕਾਰਨ ਅਫਗਾਨ ਬਲ ਵੱਡੀ ਗਿਣਤੀ ‘ਚ ਜ਼ਖ਼ਮੀ ਹੋ ਰਹੇ ਹਨ। ਦੱਸ ਦਈਏ ਕਿ ਪ੍ਰਸ਼ਾਸਨ ਹਰ ਰੋਜ਼ ਜ਼ਖ਼ਮੀ ਹੋਏ ਲੋਕਾਂ ਦੀ ਗਿਣਤੀ ਜਾਰੀ ਨਹੀਂ ਕਰਦਾ ਪਰ ਅੰਦਾਜ਼ੇ ਮੁਤਾਬਕ ਹਰ ਰੋਜ਼ 45 ਅਫਗਾਨ ਪੁਲਿਸ ਅਧਿਕਾਰੀ ਜਾਂ ਫੌਜੀ ਮਾਰੇ ਜਾਂਦੇ ਹਨ ਜਾਂ ਜ਼ਖ਼ਮੀ ਹੁੰਦੇ ਹਨ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans