ਦਿੱਲੀ ਦੇ ਕਰੋਲ ਬਾਗ ਇਲਾਕੇ ‘ਚ ਇੱਕ ਫ਼ੈਕਟਰੀ ਨੂੰ ਅੱਗ ਲੱਗ ਗਈ। ਅੱਗ ਦੀ ਲਪੇਟ ‘ਚ ਆਉਣ ਕਾਰਨ ਫ਼ੈਕਟਰੀ ‘ਚ ਕੰਮ ਕਰਨ ਵਾਲੇ ਚਾਰ ਲੋਕਾਂ ਦੀ ਮੌਤ ਹੋ ਗਈ, ਜਦੋਂਕਿ ਇੱਕ ਹੋਰ ਜ਼ਖ਼ਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਤਾਂ ਲਾਸ਼ਾਂ ਬਰਾਮਦ ਹੋਈਆਂ। ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।