Menu

1984 ਸਿੱਖ ਕਤਲੇਆਮ ਮਾਮਲਾ :ਦਿੱਲੀ ਹਾਈਕੋਰਟ ਦਾ 88 ਦੋਸ਼ੀਆਂ ਦੇ ਖਿਲਾਫ਼ ਆਇਆ ਫ਼ੈਸਲਾ

1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਇੱਕ ਮਾਮਲੇ ‘ਚ ਦਿੱਲੀ ਹਾਈ ਕੋਰਟ ਦਾ ਵੱਡਾ ਫ਼ੈਸਲਾ ਆਇਆ ਹੈ।ਜਾਣਕਾਰੀ ਅਨੁਸਾਰ ਦਿੱਲੀ ਹਾਈਕੋਰਟ ਨੇ ਕਡਕਡੂਮਾ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ।ਦਿੱਲੀ ਹਾਈਕੋਰਟ ਨੇ ਸਾਰੇ 88 ਦੋਸ਼ੀਆਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।ਦੱਸ ਦੇਈਏ ਕਿ ਇਹ ਮਾਮਲਾ 22 ਸਾਲ ਪੁਰਾਣਾ ਹੈ।ਜਿਸ ਵਿੱਚ ਕਡਕਡੂਮਾ ਕੋਰਟ ਨੇ 27 ਅਗਸਤ 1996 ਨੂੰ ਦੰਗਿਆਂ ਦੇ 107 ਮੁਲਜ਼ਮਾਂ ਵਿਚੋਂ 88 ਨੂੰ ਦੋਸ਼ੀ ਕਰਾਰ ਦਿੰਦਿਆਂ 5-5 ਸਾਲ ਦੀ ਸਜ਼ਾ ਸੁਣਾਈ ਸੀ।ਇਨ੍ਹਾਂ ‘ਤੇ ਦਿੱਲੀ ਦੇ ਤਿਲੋਕਪੁਰੀ ਖੇਤਰ ‘ਚ ਅਗਜ਼ਨੀ ਕਰਨ ਤੇ ਦੰਗਾ ਕਰਨ ਦਾ ਦੋਸ਼ ਲੱਗਾ ਸੀ।ਇਸ ਤੋਂ ਬਾਅਦ ਦੋਸ਼ੀਆਂ ਨੇ ਕਡਕਡੂਮਾ ਕੋਰਟ ਦੇ ਫ਼ੈਸਲੇ ਖਿਲਾਫ਼ ਦਿੱਲੀ ਹਾਈਕੋਰਟ ਵਿੱਚ ਅਪੀਲ ਕੀਤੀ ਸੀ।ਇਸ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਬਹਿਸ ਪੂਰੀ ਹੋਣ ਪਿੱਛੋਂ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।ਅੱਜ ਦਿੱਲੀ ਹਾਈਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਉਨ੍ਹਾਂ ਨੂੰ ਵੱਡਾ ਝਟਕਾ ਦਿੱਤਾ ਹੈ ਅਤੇ ਕਡਕਡੂਮਾ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ।ਜ਼ਿਕਰਯੋਗ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਕੁਝ ਦਿਨਾਂ ਬਾਅਦ ਹੀ ਦੰਗੇ ਹੋਏ ਸਨ।

ਦਿੱਲੀ ਦੀ ਤਿਹਾੜ ਜੇਲ ਨੂੰ ਮਿਲੀ ਬੰਬ…

ਨਵੀਂ ਦਿੱਲੀ, 14 ਮਈ : ਹਵਾਈ ਅੱਡਿਆਂ ਅਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਦਿੱਲੀ ਦੀ…

PM ਨਰਿੰਦਰ ਮੋਦੀ ਨੇ ਵਾਰਾਣਸੀ…

ਨਵੀਂ ਦਿੱਲੀ 14 ਮਈ 2024: ਪ੍ਰਧਾਨ ਮੰਤਰੀ ਨਰਿੰਦਰ…

ਹੁਣ ਦਿੱਲੀ ਦੇ 4 ਹਸਪਤਾਲਾਂ…

ਨਵੀਂ ਦਿੱਲੀ, 14 ਮਈ -ਦਿੱਲੀ ਦੇ 4…

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ…

Listen Live

Subscription Radio Punjab Today

ਸ਼ਹੀਦ ਭਾਈ ਪੰਜਵੜ੍ਹ ਦੇ ਸ਼ਹੀਦੀ ਸਮਾਗਮ ’ਤੇ…

ਫਰੈਂਕਫੋਰਟ (ਜਰਮਨੀ), 14 ਮਈ –  ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੇ ਸ਼ਹੀਦੀ ਸਮਾਗਮਾਂ ਮੌਕੇ ਜਰਮਨੀ ਦੇ ਸ਼ਹਿਰ ਫਰੈਂਕਫੋਰਟ ਵਿਚ…

ਜ਼ਫ਼ਰਨਾਮਾ ਨਾਟਕ ਦੀ ਫਰਿਜਨੋ ਵਿਖੇ…

ਫਰਿਜਨੋ /ਕੈਲੀਫੋਰਨੀਆਂ 14 ਮਈ (ਗੁਰਿੰਦਰਜੀਤ ਨੀਟਾ ਮਾਛੀਕੇ…

ਕੈਨੇਡਾ ਵਿਚ ਲੱਖਾਂ ਡਾਲਰ ਦਾ…

13 ਮਈ 2024- : ਕੈਨੇਡਾ ਦੇ ਟੋਰਾਂਟੋ…

ਸਹੁਰਿਆਂ ਦੇ ਖਰਚੇ ‘ਤੇ ਵਿਦੇਸ਼…

ਮੋਗਾ, 11 ਮਈ :  ਵਿਆਹ ਤੋਂ ਬਾਅਦ ਸਹੁਰਿਆਂ…

Our Facebook

Social Counter

  • 40351 posts
  • 0 comments
  • 0 fans