ਨਵੀਂ ਦਿੱਲੀ – ਸੁਪਰੀਮ ਕੋਰਟ ‘ਚ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਨੈਸ਼ਨਲ ਹੈਰਾਲਡ ਕੇਸ ਨਾਲ ਸੰਬੰਧਿਤ ਇਨਕਮ ਟੈਕਸ ਮਾਮਲੇ ‘ਤੇ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ‘ਚ ਆਮਦਨ ਕਰ ਵਿਭਾਗ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੋਨੀਆ ਗਾਂਧੀ ਅਤੇ ਕਾਂਗਰਸ ਨੇਤਾ ਆਸਕਰ ਫਰਨਾਂਡਿਜ਼ ਦੀ ਟੈਕਸ ਮੁੜ-ਮੁਲਾਂਕਣ ਜਾਰੀ ਰੱਖਣ ਦੇ ਹੁਕਮ ਦਿੱਤੇ ਹਨ। ਹਾਲਾਂਕਿ ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਕੋਈ ਅੰਤਿਮ ਫ਼ੈਸਲਾ ਨਹੀਂ ਸੁਣਾਇਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 8 ਜਨਵਰੀ 2019 ਨੂੰ ਹੋਵੇਗੀ।