Menu

ਵਕੀਲ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ

ਪਟਨਾ – ਬਿਹਾਰ ਦੀ ਰਾਜਧਾਨੀ ਪਟਨਾ ਵਿਚ ਬੇਖੌਫ ਬਦਮਾਸ਼ਾਂ ਨੇ ਇਕ ਵਾਰ ਫਿਰ ਤੋਂ ਵੱਡੀ ਵਾਰਦਾਤ ਨੂੰ ਅੰਜਾਮ ਦਿਤਾ ਗਿਆ ਹੈ। ਬਦਮਾਸ਼ਾਂ ਨੇ ਪਟਨਾ ਹਾਈ ਕੋਰਟ  ਦੇ ਇਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿਤੀ। ਇਸ ਘਟਨਾ ਤੋਂ ਬਾਅਦ ਸ਼ਹਿਰ ਦੇ ਵਕੀਲਾਂ ਵਿਚ ਰੋਸ਼ ਬਣਿਆ ਹੋਇਆ ਹੈ। ਮ੍ਰਿਤਕ ਵਕੀਲ ਦਾ ਨਾਮ ਜਿਤੇਂਦਰ ਕੁਮਾਰ ਸੀ। ਘਟਨਾ ਸ਼ਾਸਤਰੀ ਨਗਰ ਥਾਣਾ ਅੰਤਰਗਤ ਰਾਜਵੰਸ਼ੀ  ਨਗਰ ਇਲਾਕੇ ਵਿਚ ਹੋਈ। ਘਟਨਾ ਦੇ ਤੁਰੰਤ ਬਾਅਦ ਜਿਤੇਂਦਰ ਕੁਮਾਰ ਨੂੰ ਆਈ.ਜੀ.ਆਈ.ਐਮ.ਐਸ ਹਸਪਤਾਲ ਲੈ ਜਾਇਆ ਗਿਆ।ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿਤਾ। ਘਟਨਾ ਤਕਰੀਬਨ ਬੁੱਧਵਾਰ ਦੇ ਸਵੇਰੇ ਕਰੀਬ 9:30 ਵਜੇ ਦੀ ਹੈ। ਜਦੋਂ ਜਿਤੇਂਦਰ ਕੁਮਾਰ ਅਪਣੇ ਵੱਡੇ ਭਰਾ ਦੀ ਕਲੀਨਿਕ ਵਿਚ ਬੈਠੇ ਸਨ। ਉਨ੍ਹਾਂ ਨੂੰ ਉਥੇ ਤੋਂ ਹਾਈ ਕੋਰਟ ਜਾਣਾ ਸੀ। ਉਸੀ ਦੌਰਾਨ ਕਲੀਨਿਕ ਦੇ ਬਾਹਰ ਮੋਟਰਸਾਈਕਲ ਸਵਾਰ ਬਦਮਾਸ਼ ਪੁੱਜੇ ਅਤੇ ਜਿਤੇਂਦਰ ਕੁਮਾਰ ਉਤੇ ਤਾਬੜ ਤੋੜ ਗੋਲੀਆਂ ਬਰਸਾ ਦਿਤੀਆਂ। ਹਾਈ ਕੋਰਟ ਦੇ ਵਕੀਲ ਉਤੇ ਹਮਲੇ ਦੀ ਖ਼ਬਰ ਜਿਵੇਂ ਹੀ ਪੁਲਿਸ ਨੂੰ ਮਿਲੀ। ਪੁਲਿਸ ਹਰਕਤ ਵਿਚ ਆ ਗਈ। ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ।ਮ੍ਰਿਤਕ ਦੇ ਭਰਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਪਰਵਾਰ ਦਾ ਜ਼ਮੀਨੀ ਵਿਵਾਦ ਚੱਲ ਰਿਹਾ ਸੀ ਅਤੇ ਇਸ ਮਾਮਲੇ ਵਿਚ ਜਿਤੇਂਦਰ ਕੁਮਾਰ ਦੀ ਹੱਤਿਆ ਕੀਤੀ ਗਈ ਹੈ। ਪੁਲਿਸ ਨੇ ਡੈਡਬੋਡੀ ਨੂੰ ਕਬਜੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤੀ ਹੈ। ਮ੍ਰਿਤਕ ਦੇ ਭਰਾ ਨੇ ਪੁਲਿਸ ਨੂੰ ਦੱਸਿਆ ਕਿ ਜਿਤੇਂਦਰ ਕੁਮਾਰ ਦਾ ਉਨ੍ਹਾਂ ਦੀ ਪਤਨੀ ਦੇ ਨਾਲ ਵੀ ਵਿਵਾਦ ਚੱਲ ਰਿਹਾ ਸੀ। ਉਹ ਉਨ੍ਹਾਂ ਦੇ ਨਾਲ ਨਹੀਂ ਰਹਿੰਦੀ ਸੀ। ਪੁਲਿਸ ਮਾਮਲਾ ਦਰਜ ਕਰਕੇ ਹਰ ਪਾਸੇ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans