Menu

ਨਵਜੋਤ ਸਿੱਧੂ ਦਾ ਸਿਰ ਕਲਮ ਕਰਨ ਵਾਲੇ ਨੂੰ 1 ਕਰੋੜ ਦੇ ਇਨਾਮ ਦਾ ਐਲਾਨ!

ਚੰਡੀਗੜ੍ਹ – ਆਪਣੇ ਭਾਸ਼ਨਾਂ ‘ਚ ਨਿਧੜਕ ਅੰਦਾਜ਼ ਲਈ ਜਾਣੇ ਜਾਂਦੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਸਿਰ ਕਲਮ ਕਰਨ ਲਈ ਇਨਾਮ ਦੇਣ ਦਾ ਐਲਾਣ ਕੀਤਾ ਗਿਆ ਹੈ।ਸਿੱਧੂ ਨੂੰ ਸ਼ਰੇਆਮ ਇਹ ਧਮਕੀ ਯੂ.ਪੀ ਦੇ ਸੰਗਠਨ ਹਿੰਦੂ ਯੁਵਾ ਵਾਹਿਨੀ ਨੇ ਦਿੱਤੀ ਹੈ।ਉਨ੍ਹਾਂ ਕਿਹਾ ਕਿ ਸਿੱਧੂ ਦਾ ਸਿਰ ਕਲਮ ਕਰਨ ਬਦਲੇ ਇੱਕ ਕਰੋੜ ਰੁਪਏ ਦਾ ਇਨਾਮ ਦਿੱਤਾ ਜਾਵੇਗਾ।ਇਨ੍ਹਾਂ ਹੀ ਨਹੀਂ ਸੰਸਥਾ ਦੇ ਆਗਰਾ ਯੁਨਿਟ ਦੇ ਪ੍ਰਧਾਨ ਤਰੁਣ ਸਿੰਘ ਨੇ ਸਿੱਧੂ ਦੇ ਉਨ੍ਹਾਂ ਦੇ ਸ਼ਹਿਰ ਆਉਣ ‘ਤੇ ਡੱਕਰੇ ਕਰਨ ਦੀ ਵੀ ਧਮਕੀ ਵੀ ਦਿੱਤੀ ਸੀ।ਦਰਅਸਲ ਸਿੱਧੂ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਬਾਰੇ ਬਿਆਨ ਦਿੱਤਾ ਸੀ, ਜਿਸ ਤੋਂ ਬਾਅਦ ਹਿੰਦੂ ਸੰਗਠਨ ਸ਼ਰੇਆਮ ਧਮਕੀਆਂ ਤੇ ਉੱਤਰ ਆਇਆ। ਸਿੱਧੂ ਨੇ ਇਸ ਧਮਕੀ ‘ਤੇ ਤਿੱਖਾ ਪ੍ਰਤੀਕਰਮ ਦਿੱਤਾ ਹੈ ਉਨ੍ਹਾ ਟਵੀਟ ਕਰ ਕਿਹਾ ਕਿ ਕਿੱਦਾਂ ਮੋਦੀ ਸਰਕਾਰ ਉਨ੍ਹਾਂ ਖਿਲਾਫ਼ ਬੋਲਣ ਵਾਲਿਆਂ ਦੀ ਆਵਾਜ਼ ਬੰਦ ਕਰ ਦਿੰਦੀ ਹੈ, ਸਿੱਧੂ ਨੇ ਕਿਹਾ ਲੋਕਤੰਤਰ ਦਾ ਘਾਣ ਕਰ ਭਾਜਪਾ ਉਨ੍ਹਾਂ ਖਿਲਾਫ਼ ਬੋਲਣ ਵਾਲਿਆਂ ਨੂੰ ਡਰਾਉਂਦੀ ਹੈ, ਧਮਕਾਉਂਦੀ ਹੈ, ਉਨ੍ਹਾਂ ਨੂੰ ਜੇਲਾਂ ‘ਚ ਬੰਦ ਕਰ ਦਿੰਦੀ ਹੈ ਤੇ ਉਨ੍ਹਾਂ ਦੀ ਆਵਾਜ਼ ਬੰਦ ਕਰ ਦਿੰਦੀ ਹੈ ਜਿਵੇਂ ਗੋਰੀ ਲੰਕੇਸ਼ ਦੀ ਕੀਤੀ ਸੀ।ਉਨ੍ਹਾਂ ਕਿਹਾ ਇਹ ਲੋਕਤੰਤਰ ਦੀ ਥਾਂ ਗੁੰਡਾ ਤੰਤਰ ਤੇ ਡੰਡਾ ਤੰਤਰ ਹੈ। ਓਧਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਸਰਕਾਰ ‘ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਕੇਜਰੀਵਾਲ ਨੇ ਟਵੀਟ ਕਰ ਲਿਖਿਆ ਹੈ ਕਿ ਬੀਜੇਪੀ ਦਾ ਸੰਦੇਸ਼ ਸਾਫ਼ ਹੈ ਕਿ ਜੋ ਉਨ੍ਹਾਂ ਦੀ ਗ਼ੁਲਾਮੀ ਕਬੂਲ ਕਰੇਗਾ, ਸਿਰਫ਼ ਉਸੇ ਨੂੰ ਹੀ ਇਸ ਦੇਸ਼ ‘ਚ ਜ਼ਿੰਦਾ ਰਹਿਣ ਦਿੱਤਾ ਜਾਵੇਗਾ- ਚਾਹੇ ਉਹ ਮੁਸਲਮਾਨ, ਹਿੰਦੂ, ਸਿੱਖ, ਜੈਨ, ਇਸਾਈ ਜਾਂ ਕਿਸੇ ਵੀ ਧਰਮ ਦਾ ਹੋਵੇ। ਉਨ੍ਹਾਂ ਲਿਖਿਆ ਹੈ ਕਿ ਜੋ ਬੀਜੇਪੀ ਖ਼ਿਲਾਫ਼ ਬੋਲੇਗਾ, ਉਸ ਦਾ ਕਤਲ ਕਰ ਦਿੱਤਾ ਜਾਵੇਗਾ।

ਕੇਜਰੀਵਾਲ ਤੇ ਕੇ ਕਵਿਤਾ ਦੀ ਨਿਆਂਇਕ ਹਿਰਾਸਤ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ,…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

ਦਰਦਨਾਕ ਹਾਦਸਾ ਬੱਸ ਅਤੇ ਟਰੱਕ…

ਕਨੌਜ, 23 ਅਪ੍ਰੈਲ 2024 :  ਆਗਰਾ-ਲਖਨਊ ਐਕਸਪ੍ਰੈੱਸ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39886 posts
  • 0 comments
  • 0 fans