Menu

ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਨੇ ਦਿੱਤੀ ਰਾਹਤ

ਚੰਡੀਗੜ੍ਹ – ਪੰਜਾਬ-ਹਰਿਆਣਾ ਹਾਈਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕੁਝ ਰਾਹਤ ਦਿਤੀ ਹੈ। ਦੱਸ ਦਈਏ ਕਿ ਕੋਰਟ ਵੱਲੋਂ ਰਾਮ ਰਹੀਮ ਨੂੰ ਸਾਧੂਆਂ ਨੂੰ ਨਿਪੁੰਸਕ ਬਣਾਉਣ ਦੇ ਮਾਮਲੇ ‘ਚ ਗਵਾਹਾਂ ਦੇ ਬਿਆਨ ਦਾ ਨਿਰੀਖਣ ਕਰਨ ਦੀ ਇਜਾਜ਼ਤ ਦੇ ਦਿਤੀ ਹੈ। ਜਦਕਿ ਕੋਰਟ ਨੇ ਇਸ ਦੀਆਂ ਕਾਪੀਆਂ ਮੁਹੱਈਆ ਕਰਵਾਉਣ ਦੀ ਮੰਗ ਨੂੰ ਖਾਰਜ਼ ਕਰ ਦਿਤਾ ਹੈ।ਦੱਸ ਦਈਏ ਕਿ ਜਸਟਿਸ ਦਯਾ ਚੌਧਰੀ ਨੇ ਇਸ ਮਾਮਲੇ ‘ਚ ਪਟਿਸ਼ਨਰ ‘ਤੇ ਬਚਾਅ ਪੱਖ ਦੀ ਬਹਿਸ ਸੁਣਨ ਤੋਂ ਬਾਅਦ ਅਪੀਲ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਹੁਣ ਸੋਮਵਾਰ ਨੂੰ ਇਸ ‘ਤੇ ਫੈਸਲਾ ਸੁਣਾਉਂਦੇ ਹੋਏ ਜਸਟਿਸ ਦਯਾ ਚੌਧਰੀ ਨੇ ਕਿਹਾ ਕਿ ਮਾਮਲਾ ਬੇਹੱਦ ਸੰਵੇਦਨਸ਼ੀਲ ਹੈ। ਇਸ ਲਈ ਬਿਆਨਾਂ ਦੀਆਂ ਕਾਪੀਆਂ ਮੁਹਈਆ ਨਹੀਂ ਕਰਵਾਈਆਂ ਜਾ ਸਕਦੀਆਂ ਪਰ ਉਸ ਨੂੰ ਗਵਾਹਾਂ ਦੇ ਬਿਆਨ ਪੜ੍ਹਣ ਦੀ ਆਗਿਆ ਦਿਤੀ ਗਈ ਹੈ।ਜ਼ਿਕਰਯੋਗ ਹੈ ਕਿ ਰਾਮ ਰਹੀਮ ਨੇ ਹਾਈਕੋਰਟ ‘ਚ ਅਪੀਲ ਦਾਇਰ ਕਰਦੇ ਹੋਏ ਕਿਹਾ ਸੀ ਕਿ ਪੰਜਾਬ-ਹਰਿਆਣਾ ਹਾਈਕੋਰਟ ਦੇ ਆਦੇਸ਼ ‘ਤੇ ਹੀ ਸੀਬੀਆਈ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਸ ਮਾਮਲੇ ਦਾ ਟ੍ਰਾਈਲ ਅਜੇ ਵੀ ਚੱਲ ਰਿਹਾ ਹੈ। ਟ੍ਰਾਈਲ ਦੌਰਾਨ ਉਸ ਨੂੰ ਅਪਣਾ ਪੱਖ ਸਹੀ ਠੰਗ ਨਾਲ ਰੱਖਣ ਦਾ ਮੌਕਾ ਦਿਤਾ ਜਾਣਾ ਚਾਹੀਦਾ ਹੈ।ਜ਼ਿਕਰਯੋਗ ਹੈ ਕਿ ਸਾਧਵੀਆਂ ਦੇ ਸ਼ਰੀਰਕ ਸ਼ੋਸ਼ਣ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ 20 ਸਾਲ ਦੀ ਸਜਾ ਭੁਗਤ ਰਿਹਾ ਹੈ।ਇਸ ਕਾਰਨ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਂਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਗਸਤ ਮਹੀਨੇ ‘ਚ ਸੀਬੀਆਈ ਅਦਾਲਤ ਨੇ ਇਸ ਮਾਮਲੇ ‘ਚ ਰਾਮ ਰਹੀਮ ਦੀ ਮੰਗ ਖਾਰਿਜ ਕਰ ਦਿਤੀ ਸੀ।

UPSC ਨੇ ਐਲਾਨੇ ਸਿਵਲ ਸੇਵਾਵਾਂ 2023 ਦੇ…

ਨਵੀਂ ਦਿੱਲੀ, 16 ਅਪ੍ਰੈਲ 2024: ਸੰਘ ਲੋਕ ਸੇਵਾ ਕਮਿਸ਼ਨ (UPSC) ਨੇ ਮੰਗਲਵਾਰ ਨੂੰ ਸਿਵਲ ਸੇਵਾ ਪ੍ਰੀਖਿਆ 2023 ਦੇ ਨਤੀਜਿਆਂ…

ਸੁਪਰੀਮ ਕੋਰਟ ਤੋਂ ਅੱਜ ਵੀ…

16 ਅਪ੍ਰੈਲ 2024 : ਐਲੋਪੈਥੀ ਦੇ ਖਿਲਾਫ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

ਨਦੀ ‘ਚ ਪਲਟੀ ਸਕੂਲੀ ਬੱਚਿਆਂ…

ਸ੍ਰੀਨਗਰ, 16 ਅਪ੍ਰੈਲ 2024 : ਸ੍ਰੀਨਗਰ ਦੇ…

Listen Live

Subscription Radio Punjab Today

ਮੰਦਭਾਗੀ ਖਬਰ 1 ਮਹੀਨਾ ਪਹਿਲਾਂ ਕੈਨੇਡਾ ਗਏ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਇੱਕ ਨੌਜਵਾਨ ਦੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

ਅੱਜ ਲੱਗ ਰਿਹਾ ਸਭ ਤੋਂ…

8 ਅਪ੍ਰੈਲ 2024- ਸਾਲ 2024 ਦਾ ਪਹਿਲਾ…

Our Facebook

Social Counter

  • 39752 posts
  • 0 comments
  • 0 fans