ਜਲੰਧਰ: ਬੀਤੀ ਰਾਤ ਆਦਮਪੁਰ ‘ਚ ਇੱਕ ਘਰ ‘ਚ ਗੈਸ ਸਿਲੰਡਰ ਲੀਕ ਹੋਣ ਕਾਰਨ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।
ਮਿਲੀ ਜਾਣਕਾਰੀ ਮੁਤਾਬਕ ਘਰ ‘ਚ ਮੌਜੂਦ ਪਿਤਾ ਪੁੱਤਰ ਬੁਰੀ ਤਰ੍ਹਾਂ ਨਾਲ ਝੁਲਸ ਗਏ।ਜਿਸ ਤੋਂ ਬਾਅਦ ਜਿਨ੍ਹਾਂ ਨੂੰ ਇਲਾਜ ਜਲੰਧਰ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ।ਦੂਜੇ ਪਾਸੇ ਪੀੜਤ ਲੋਕਾਂ ਦਾ ਇਲਾਜ ਕਰ ਰਹੀ ਡਾਕਟਰ ਦਾ ਕਹਿਣਾ ਹੈ ਕਿ ਪੀੜਤ ਵਿਅਕਤੀ 50 ਫੀਸਦੀ ਝੁਲਸ ਚੁੱਕਾ ਹੈ,ਜਿਸ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਮਾਮਲੇ ਬਾਰੇ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।ਮੌਕੇ ‘ਤੇ ਪਹੁੰਚੀ ਪੁਲਿਸ ਨੇ ਘਟਨਾ ਦਾ ਜਾਇਜਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।