Menu

ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਕਿਹਾ ਅਲਵਿਦਾ

ਨਵੀਂ ਦਿੱਲੀ – ਦਿੱਲੀ ਦੀ ਹਾਈਕੋਰਟ ਵੱਲੋਂ ਸਿੱਖ ਕਤਲੇਆਮ ਦੇ ਕੇਸ ਵਿੱਚ ਉਮਰ ਕੈਦ ਹੋਣ ਮਗਰੋਂ ਸੱਜਣ ਕੁਮਾਰ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਸੱਜਣ ਕੁਮਾਰ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਚਿੱਠੀ ਲਿਖ ਕੇ ਕਾਂਗਰਸ ਪਾਰਟੀ ਦੀ ਮੁਢਲੀ ਲੀਡਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੱਜਣ ਕੁਮਾਰ ਨੂੰ ਹੋਏ ਸਜਾ ਤੋਂ ਬਾਅਦ ਕਾਂਗਰਸ ਪਾਰਟੀ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਹੈ | ਕਾਂਗਰਸ ਵਿਰੋਧੀਆਂ ਵੱਲੋਂ ਜਿਥੇ ਸਿੱਖ ਕੌਮ ਨੂੰ ਵਧਾਈ ਦਿੱਤੀ ਜਾ ਰਹੀ ਹੈ ਉਥੇ ਸੱਜਣ ਕੁਮਾਰ ਤੋਂ ਬਾਅਦ ਜਗਦੀਸ਼ ਟਾਇਟਲਰ ਅਤੇ ਕਮਲਨਾਥ ਨੂੰ ਸਿੱਖ ਕਤਲੇਆਮ ਦੇ ਮਾਮਲਿਆਂ ਵਿਚ ਸਜਾ ਦੇਣ ਦੀ ਅਪੀਲ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਸਪਸ਼ਟ ਕਿਹਾ ਹੈ ਕਿ 1984 ਵਿੱਚ ਸਿਆਸੀ ਸਰਪ੍ਰਸਤੀ ਹੇਠ ਹੀ ਦਰਿੰਦਗੀ ਦਾ ਨਾਚ ਹੋਇਆ ਸੀ। ਦਿੱਲੀ ਹਾਈਕੋਰਟ ਨੇ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ‘ਚ ਪੰਜ ਸਿੱਖਾਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਦੇ ਨਾਲ ਹੀ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans