Menu

ਹੁਣ Whatsapp ਅਤੇ Facebook ਸਮੇਤ ਸਾਰੇ ਸੋਸ਼ਲ ਮੀਡੀਆ ਦੀ ਨਿਜੀ ਚੈਟ ‘ਤੇ ਰਹੇਗੀ ਸਰਕਾਰ ਦੀ ਨਜ਼ਰ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਜ਼ਾਰੀ ਕੀਤੇ ਗਏ ਨਵੇਂ ਕਾਨੂੰਨ ਮੁਤਾਬਕ ਦੇਸ਼ ਦੀਆਂ ਸਾਰੀਆਂ ਸੁਰੱਖਿਆ ਅਤੇ ਖੁਫੀਆ ਏਜੰਸੀਆਂ ਦੇ ਲੋਕਾਂ ਨੂੰ ਨਿਜੀ ਕੰਪਿਊਟਰ ਵਿਚ ਮੌਜੂਦ ਡਾਟਾ ‘ਤੇ ਨਜ਼ਰ ਰੱਖਣ ਅਤੇ ਇਸ ਦੀ ਜਾਂਚ ਕਰਨ ਦਾ ਅਧਿਕਾਰ ਦੇ ਦਿਤਾ ਗਿਆ ਹੈ। ਸਰਕਾਰ ਮੁਤਾਬਕ ਸੂਚਨਾ ਅਤੇ ਤਕਨੀਕ ਐਕਟ ਦੀ ਧਾਰਾ-69 ਅਧੀਨ ਜੇਕਰ ਏਜੰਸੀਆਂ ਨੂੰ ਕਿਸੇ ਵੀ ਸੰਸਥਾ ਜਾਂ ਵਿਅਕਤੀ ਦੇ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਸ਼ੱਕ ਹੁੰਦਾ ਹੈ ਤਾਂ ਉਹ ਉਹਨਾਂ ਦੇ ਕੰਪਿਊਟਰ ਵਿਚ ਮੌਜੂਦ ਸਮੱਗਰੀ ਦੀ ਜਾਂਚ ਕਰ ਸਕਦੀ ਹੈ ਅਤੇ ਲੋੜ ਪੈਣ ‘ਤੇ ਕਾਰਵਾਈ ਵੀ ਕਰ ਸਕਦੀ ਹੈ। ਉਥੇ ਹੀ ਹੁਣ ਸਰਕਾਰ ਸੂਚਨਾ ਅਤੇ ਤਕਨੀਕ ਐਕਟ ਦੀ ਧਾਰਾ-79 ਨੂੰ ਵੀ ਅਮਲ ਵਿਚ ਲਿਆਉਣ ਦੀ ਤਿਆਰੀ ਕਰ ਰਹੀ ਹੈ।  ਖ਼ਬਰਾਂ ਮੁਤਾਬਕ ਇਹ ਧਾਰਾ ਦੇਸ਼ ਭਰ ਵਿਚ ਹੋ ਰਹੇ ਆਨਲਾਈਨ ਪਲੇਟਫਾਰਮ ‘ਤੇ ਲਾਗੂ ਹੋਵੇਗਾ। ਇਸ ਐਕਟ ਦੇ ਲਾਗੂ ਹੋਣ ਤੋਂ ਬਾਅਦ ਫੇਸਬੁਕ, ਟਵੀਟਰ, ਵਾਟਸਐਪ, ਸ਼ੇਅਰਚੈਟ, ਗੂਗਲ, ਅਮੈਜ਼ੋਨ ਅਤੇ ਯਾਹੂ ਜਿਹੀਆਂ ਕੰਪਨੀਆਂ ਨੂੰ ਸਰਕਾਰ ਵੱਲੋਂ ਪੁੱਛੇ ਗਏ ਕਿਸੇ ਸੁਨੇਹੇ ਸਬੰਧੀ ਪੂਰੀ ਜਾਣਕਾਰੀ ਦੇਣੀ ਹੋਵੇਗੀ। ਮਿਸਾਲ ਦੇ ਤੌਰ ਤੇ ਜੇਕਰ ਸਰਕਾਰ ਨੂੰ ਕਿਸੇ ਸੁਨੇਹੇ, ਵੀਡੀਓ ਜਾਂ ਫੋਟੋ ਤੇ ਇਤਰਾਜ਼ ਹੁੰਦਾ ਹੈ,ਤਾਂ ਸਰਕਾਰ ਅਜਿਹੇ ਸੁਨੇਹੇ ਸਬੰਧੀ ਸੋਸ਼ਲ ਮੀਡੀਆ ਕੰਪਨੀਆਂ ਤੋਂ ਜਾਣਕਾਰੀ ਮੰਗੇਗੀ। ਇਹਨਾਂ ਕੰਪਨੀਆਂ ਨੂੰ ਐਂਡ ਟੂ ਐਂਡ ਐਨਕ੍ਰਿਪਸ਼ਨ ਤੋੜ ਕੇ ਸੁਨੇਹੇ ਬਾਰੇ ਸਰਕਾਰ ਨੂੰ ਪੂਰੀ ਜਾਣਕਾਰੀ ਦੇਣੀ ਹੋਵੇਗੀ। ਦੱਸ ਦਈਏ ਕਿ ਐਂਡ ਟੂ ਐਂਡ ਇਕ ਸੁਰੱਖਿਆ ਪ੍ਰਣਾਲੀ ਹੈ ਜਿਸ ਦਾ ਲਾਭ ਇਹ ਹੁੰਦਾ ਹੈ ਕਿ ਤੁਹਾਡੇ ਇਸ ਸੁਨੇਹੇ ਦੀ ਪੂਰੀ ਜਾਣਕਾਰੀ ਤੁਹਾਨੂੰ ਹੁੰਦੀ ਹੈ ਅਤੇ ਜਿਸ ਨੂੰ ਤੁਸੀਂ ਸੁਨੇਹਾ ਭੇਜਿਆ ਹੈ ਉਸ ਨੂੰ ਹੁੰਦੀ ਹੈ। ਪਰ ਧਾਰਾ -79 ਦੇ ਲਾਗੂ ਹੋਣ ਤੋਂ ਬਾਅਦ ਗ਼ੈਰ-ਕਾਨੂੰਨੀ ਤੌਰ ‘ਤੇ ਆਨਲਾਈਨ ਦੇਖੇ ਜਾਣ ਵਾਲੇ ਵਿਸ਼ਿਆਂ ਤੇ ਰੋਕ ਲਗੇਗੀ।ਸੂਤਰਾਂ ਮੁਤਾਬਕ ਇਸ ਸਬੰਧ ਵਿਚ ਹੋਈ ਬੈਠਕ ਵਿਚ ਪੰਜ ਪੇਜਾਂ ਦਾ ਇਕ ਮਸੌਦਾ ਪੇਸ਼ ਕੀਤਾ ਗਿਆ। ਇਸ ਬੈਠਕ ਵਿਚ ਸਾਈਬਰ ਲਾਅ ਡਿਵੀਜ਼ਨ, ਸੂਚਨਾ ਅਤੇ ਤਕਨੀਕ ਮੰਤਰਾਲਾ, ਇੰਟਰਨੈਟ ਸੇਵਾ ਪ੍ਰਦਾਨ ਕਰਨ ਵਾਲੇ ਸੰਘ ਦੇ ਅਧਿਕਾਰੀ, ਗੂਗਲ, ਫੇਸਬੁਕ, ਵਾਟਸਐਪ, ਯਾਹੂ, ਟਵੀਟਰ, ਸ਼ੇਅਰਚੈਟ ਅਤੇ ਸੇਬੀ ਦੇ ਨੁਮਾਇੰਦੇ ਸ਼ਾਮਲ ਸਨ।ਇਸ ਐਕਟ ਦੇ ਲਾਗੂ ਹੋਣ ਤੋਂ ਬਾਅਦ ਕਿਸੇ ਵੀ ਮਾਮਲੇ ਸਬੰਧੀ ਸੋਸ਼ਲ ਮੀਡੀਆ ਕੰਪਨੀਆਂ ਨੂੰ ਸਰਕਾਰ ਨੂੰ 72 ਘੰਟਿਆਂ ਦੇ ਅੰਦਰ ਜਾਣਕਾਰੀ ਦੇਣੀ ਹੋਵੇਗੀ। ਇਸ ਦੇ ਲਈ ਕੰਪਨੀਆਂ ਭਾਰਤ ਵਿਚ ਅਪਣੇ ਨੋਡਲ ਅਧਿਕਾਰੀਆਂ ਦੀ ਚੋਣ ਕਰਨਗੀਆਂ। ਇਹਨਾਂ ਕੰਪਨੀਆਂ ਨੂੰ 180 ਦਿਨਾਂ ਦਾ ਪੂਰਾ ਲੇਖਾ-ਜੋਖਾ ਰੱਖਣਾ ਪਵੇਗਾ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans