Menu

ਦਿੱਲੀ ‘ਚ ਫਿਰ ਤੋਂ ਸ਼ੁਰੂ ਹੋ ਸਕਦਾ ਹੈ ਔਡ ਇਵਨ ਫ਼ਾਰਮੂਲਾ: ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ‘ਚ ਵੱਧ ਦੇ ਪ੍ਰਦੂਸ਼ਣ ਲਈ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਜ਼ਿੰਮੇਦਾਰ ਦੱਸਿਆ ਹੈ। ਨਾਲ ਹੀ ਉਨ੍ਹਾਂ ਨੇ ਇਸ ਗੱਲ ਦੇ ਇਸ਼ਾਰਾ ਵੀ ਦਿਤਾ ਕਿ ਦਿੱਲੀ ‘ਚ ਛੇਤੀ ਹੀ ਉਨ੍ਹਾਂ ਦੀ ਸਰਕਾਰ ਆਡ ਇਵਨ ਫਾਰਮੂਲਾ ਲਾਗੂ ਕਰ ਸਕਦੀ ਹੈ।  ਦੱਸ ਦਈਏ ਕਿ ਦਿੱਲੀ ‘ਚ ਹਵਾ ਦੀ ਗੁਣਵੱਤਾ ਇਨ੍ਹਾਂ ਦਿਨਾਂ ਬੇਹੱਦ ਖ਼ਰਾਬ ਹੋ ਗਈ ਹੈ।ਦਿੱਲੀ ‘ਚ ਵੱਧਦੇ ਪ੍ਰਦੂਸ਼ਣ ਦੀ ਰੋਕਥਾਮ ‘ਤੇ ਕੇਜਰੀਵਾਲ ਨੇ ਕਿਹਾ ਕਿ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਅਸੀ ਪਿਛਲੇ ਇਕ ਸਾਲ ਤੋਂ ਕੇਂਦਰ ਸਰਕਾਰ ਨਾਲ ਗੱਲ ਕਰ ਰਹੇ ਹਾਂ। ਜੇਕਰ ਸੱਚ ‘ਚ ਪ੍ਰਦੂਸ਼ਣ ‘ਤੇ ਕਾਬੂ ਪਾਉਣਾ ਹੈ ਤਾਂ ਸਾਨੂੰ ਗੁਆਂਢੀ ਸੂਬਿਆਂ ਤੋਂ ਗੱਲਬਾਤ ਕਰਨੀ ਹੋਵੇਗੀ। ਕੇਂਦਰ ਨੂੰ ਇਹ ਕੰਮ ਕਰਨਾ ਚਾਹੀਦਾ ਹੈ, ਜਦੋਂ ਵੀ ਜ਼ਰੂਰਤ ਪਵੇਗੀ ਅਸੀ ਆਡ ਇਵਨ ਫਾਰਮੂਲਾ ਲਾਗੂ ਸਕਾਂਗੇ।ਦੱਸ ਦਈਏ ਕਿ ਦਿੱਲੀ ‘ਚ ਕੇਜਰੀਵਾਲ ਸਰਕਾਰ ਹੁਣ ਤੱਕ ਤਿੰਨ ਵਾਰ ਆਡ ਇਵਨ ਫਾਰਮੂਲਾ ਲਾਗੂ ਕਰ ਚੁੱਕੀ ਹੈ। ਆਖਰੀ ਵਾਰ ਇਸ ਨੂੰ 13 ਤੋਂ 17 ਨਵੰਬਰ ‘ਚ ਸਾਲ 2017 ‘ਚ ਲਗਾਇਆ ਗਿਆ ਸੀ। ਤੁਹਾਨੂੰ ਦੱਸ ਦਈਏ ਕਿ ਦਿੱਲੀ ‘ਚ ਹਵਾ ਦੀ ਗੁਣਵੱਤਾ ਫਿਰ ਖ਼ਰਾਬ ਹੋ ਗਈ ਹੈ। ਹਵਾ ਗੁਣਵੱਤਾ ‘ਗੰਭੀਰ’ ਸ਼੍ਰੇਣੀ ਬਾਅਦ ਕੇਂਦਰੀ ਪ੍ਰਦੂਸ਼ਣ ਕਾਬੂ ਬੋਰਡ ਨੀਤ ਕਾਰਜ ਬਲ ਨੇ ਲੋਕਾਂ ਨੂੰ ਸਲਾਹ ਦਿਤੀ ਹੈ ਕਿ ਉਹ ਅਗਲੇ ਤਿੰਨ ਤੋਂ ਪੰਜ ਦਿਨ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਬਚਾਅ ਅਤੇ ਨਿਜੀ ਗੱਡੀਆਂ ਦੀ ਵਰਤੋਂ ਘੱਟ ਤੋਂ ਘੱਟ ਕਰਨ। ਦਿੱਲੀ ‘ਚ ਐਤਵਾਰ ਨੂੰ ਸਾਲ ‘ਚ ਦੂਜੀ ਵਾਰ ਪ੍ਰਦੂਸ਼ਣ ਦਾ ਪੱਧਰ ਸਭ ਤੋਂ ਜ਼ਿਆਦਾ ਰਿਹਾ, ਮੌਸਮ ਸਬੰਧੀ ਹਲਾਤਾਂ ਦੀ ਕਰਕੇ ਅਗਲੀ ਕੁੱਝ ਦਿਨਾਂ ਤੱਕ ਦਿੱਲੀ ਦੀ ਹਵਾ ਗੁਣਵੱਤਾ ‘ਗੰਭੀਰ ਸ਼੍ਰੇਣੀ ‘ਚ ਬਣੀ ਰਹਿ ਸਕਦੀ ਹੈ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39852 posts
  • 0 comments
  • 0 fans