ਲੁਧਿਆਣਾ – ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ ਲਗਾਉਣ ਵਾਲੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਅੱਜ ਲੁਧਿਆਣਾ ਦੀ ਪੁਨੀਤ ਮੋਹੀਨੀਆ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਦੋਵੇਂ ਆਗੂ 2 ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ।