ਚੰਡੀਗੜ੍ਹ – ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸਾਧਵੀਆਂ ਦੇ ਬਲਾਤਕਾਰ ਕਰਨ ਦੇ ਦੋਸ਼ ‘ਚ 20 ਸਾਲ ਦੀ ਸਜ਼ਾ ਹੋਣ ਤੋਂ ਬਾਅਦ ਹੁਣ ਲੋਕਾਂ ਦੀਆਂ ਨਜ਼ਰਾਂ ਪੱਤਰਕਾਰ ਛਤਰਪਤੀ ਅਤੇ ਰਣਜੀਤ ਹੱਤਿਆਕਾਂਡ ਦੇ ਫੈਸਲੇ ‘ਤੇ ਟਿਕੀਆਂ ਹਨ।ਇਸ ਮਾਮਲੇ ‘ਚ 11 ਜਨਵਰੀ ਨੂੰ ਪੰਚਕੂਲਾ ਸਥਿਤ ਸੀਬੀਆਈ ਵੱਡਾ ਫ਼ੈਸਲਾ ਸੁਣਾਏਗੀ।ਦੱਸ ਦੇਈਏ ਕਿ ਬੁੱਧਵਾਰ ਨੂੰ ਇਸ ਮਾਮਲੇ ਦੀਆਂ ਅੰਤਿਮ ਦਲੀਲਾਂ ਤੇ ਬਹਿਸਾਂ ਖ਼ਤਮ ਹੋ ਗਈਆਂ ਹਨ ਤੇ ਆਉਂਦੀ 11 ਜਨਵਰੀ, 2019 ਨੂੰ ਡੇਰਾ ਮੁਖੀ ਵਿਰੁੱਧ ਫ਼ੈਸਲਾ ਸੁਣਾ ਦਿੱਤਾ ਜਾਵੇਗਾ।ਜ਼ਿਕਰਯੋਗ ਹੈ ਕਿ ਇਹ ਫ਼ੈਸਲਾ ਵੀ ਰਾਮ ਰਹੀਮ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਜਗਦੀਪ ਸਿੰਘ ਵੱਲੋਂ ਸੁਣਾਇਆ ਜਾਵੇਗਾ।ਇਸ ਫ਼ੈਸਲੇ ਵਾਲੇ ਦਿਨ ਡੇਰਾ ਮੁਖੀ ਨੂੰ ਅਦਾਲਤ `ਚ ਮੌਜੂਦ ਰਹਿਣ ਦੇ ਹੁਕਮ ਜਾਰੀ ਹੋਏ ਹਨ।