Menu

ਕੈਨੇਡਾ ‘ਚ ਟਰੱਕ ਚੋਰੀ ਦੇ ਦੋਸ਼ ‘ਚ ਦੋ ਪੰਜਾਬੀ ਗ੍ਰਿਫ਼ਤਾਰ

ਕੈਨੇਡਾ ਦੇ ਵਿਨੀਪੈਗ ਸ਼ਹਿਰ ਵਿੱਚ ਇੱਕ ਸੈਮੀ-ਟਰੱਕ ਚੋਰੀ ਕਰਨ ਦੇ ਦੋਸ਼ ਵਿੱਚ ਪੁਲਿਸ ਨੇ ਦੋ ਪੰਜਾਬੀ ਗ੍ਰਿਫ਼ਤਾਰ ਕੀਤੇ ਹਨ। ਇਨ੍ਹਾਂ ਦੋਹਾਂ ਦਾ ਨਾਮ ਬਰੈਂਪਟਨ ਵਾਸੀ 30 ਸਾਲਾ ਗੁਰਪ੍ਰੀਤ ਸਿੰਘ ਅਟਵਾਲ ਤੇ 30 ਸਾਲਾ ਕਰਨਵੀਰ ਸਿੰਘ ਕੰਗ ਹੈ।

ਪੁਲੀਸ ਅਨੁਸਾਰ ਗੁਰਪ੍ਰੀਤ ਸਿੰਘ ਅਟਵਾਲ ’ਤੇ ਤੋੜ-ਭੰਨ, ਬੇਨਿਯਮੀ ਡਰਾਈਵਰੀ ਅਤੇ ਚੋਰੀ ਕਰਨ ਦੇ ਦੋਸ਼ਾਂ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਕਰਨਵੀਰ ਸਿੰਘ ਕੰਗ ਨੂੰ ਟਰੱਕ ਚੋਰੀ ਦੇ ਦੋਸ਼ ਹੇਠ ਕਾਬੂ ਕੀਤਾ ਗਿਆ।

ਮਿਲੀ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ ਜਦੋਂ ਟਰੱਕ ਡਰਾਈਵਰ ਆਪਣਾ ਟਰੱਕ ਚਲਦਾ ਛੱਡ ਕੇ ਟਿਮ ਹੋਰਟਨ ’ਤੇ ਕੌਫ਼ੀ ਲੈਣ ਲਈ ਅੰਦਰ ਗਿਆ ਤਾਂ ਵਾਪਸ ਆਉਣ ਤੱਕ ਉਸ ਦਾ ਟਰੱਕ ਉੱਥੇ ਨਹੀਂ ਸੀ, ਜਿਸ ਦੀ ਰਿਪੋਰਟ ਤੁਰੰਤ ਪੁਲੀਸ ਨੂੰ ਦਿੱਤੀ ਗਈ। ਇਹ ਚੋਰੀ ਬਰੁੱਕਸਾਈਡ ਬੁਲੇਵਰਡ ’ਤੇ ਇੰਕਸਟਰ ਬੁਲੇਵਰਡ ਦੇ ਚੌਰਾਹੇ ਨੇੜੇ ਹੋਈ।

ਪੁਲੀਸ ਨੇ ਟਰੱਕ ਦਾ ਜਲਦੀ ਹੀ ਪਤਾ ਲਾ ਲਿਆ ਸੀ ਪਰ ਲੋਕਾਂ ਦੀ ਸੁਰੱਖਿਆ ਨੂੰ ਦੇਖਦਿਆਂ ਪੁਲੀਸ ਨੇ ਦੂਰ ਤੋਂ ਹੀ ਟਰੱਕ ਦਾ ਪਿੱਛਾ ਕੀਤਾ।  ਚੋਰਾਂ ਨੇ ਟਰੱਕ ਵਿਚੋਂ ਉੱਤਰ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲੀਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans