ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਗਲਤ ਸ਼ਬਦਾਵਲੀ ਬੋਲਣ ਦੇ ਦੋਸ਼ ‘ਚ ਨੋਟਿਸ ਜਾਰੀ ਕੀਤਾ ਗਿਆ ਹੈ।ਸੁਖਬੀਰ ਨੂੰ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਨੇ 6 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ । ਦੱਸ ਦਈਏ ਕਿ ਜੂਨ, 2017 ‘ਚ ਸੁਖਬੀਰ ਬਾਦਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਗੁੰਡਾ ਕੇ. ਪੀ. ਕਹਿ ਕੇ ਸੰਬੋਧਨ ਕੀਤਾ ਸੀ।