Menu

ਕੈਪਟਨ ਤੇ ਮੋਦੀ ਨੇ ਪੰਜਾਬ ਦੇ 1 ਲੱਖ ਦਲਿਤ ਵਿਦਿਆਰਥੀਆਂ ਦਾ ਭਵਿੱਖ ਕੀਤਾ ਤਬਾਹ-ਆਪ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਦੋਸ਼ ਲਗਾਇਆ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਨੇ ਇੱਕ ਡੂੰਘੀ ਸਾਜ਼ਿਸ਼ ਦੇ ਤਹਿਤ ਦਲਿਤਾਂ ਅਤੇ ਪਿਛੜੇ ਵਰਗਾਂ ਨਾਲ ਸੰਬੰਧਿਤ ਇੱਕ ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਅਕਾਦਮਿਕ ਸਾਲ 2019-20 ਲਈ ਦਾਖਲਾ ਪ੍ਰਕਿਰਿਆ ਤੋਂ ਹੀ ਵਾਂਝਾ ਕਰ ਦਿੱਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਦਸਵੀਂ ਅਤੇ 12ਵੀਂ ਉਪਰੰਤ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਅਧੀਨ ਆਈਟੀਆਈਜ਼, ਪਾਲੇਟਿਕਨਿਕ, ਇੰਜੀਨੀਅਰਿੰਗ, ਕਾਮਰਸ ਅਤੇ ਆਰਟਸ ਕਾਲਜਾਂ ਸਮੇਤ ਮੈਡੀਕਲ ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਦਾਖ਼ਲੇ ਲੈਣੇ ਸਨ।
ਮੁੱਖ ਦਫ਼ਤਰ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ‘ਆਪ’ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਦਲਿਤ ਵਿੰਗ ਦੇ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ, ਸਹਿ ਪ੍ਰਧਾਨ ਕੁਲਵੰਤ ਸਿੰਘ ਪੰਡੋਰੀ ਅਤੇ ਰੁਪਿੰਦਰ ਕੌਰ ਰੂਬੀ (ਸਾਰੇ ਵਿਧਾਇਕ) ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੀ ਦਲਿਤਾਂ ਅਤੇ ਪਿਛੜਿਆਂ ਵਿਰੋਧੀ ਨੀਅਤ ਅਤੇ ਨੀਤੀਆਂ ਕਾਰਨ ਲੱਖਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਤਬਾਹ ਕਰ ਦਿੱਤਾ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਦਲਿਤਾਂ ਅਤੇ ਪਿਛੜੇ ਵਰਗਾਂ ਦੇ ਵਿਦਿਆਰਥੀਆਂ ਦੇ ਕਰੀਬ 1900 ਕਰੋੜ ਰੁਪਏ ਸੂਬੇ ਅਤੇ ਕੇਂਦਰ ਸਰਕਾਰਾਂ ਨੇ ਦੱਬ ਰੱਖੇ ਹਨ। ਇਨ੍ਹਾਂ ‘ਚ 1763 ਕਰੋੜ ਰੁਪਏ ਇਕੱਲੇ ਐਸ.ਸੀ (ਦਲਿਤ) ਵਿਦਿਆਰਥੀਆਂ ਦੇ ਹਨ ਇਹ ਬਕਾਇਆ ਰਾਸ਼ੀ ਸਾਲ 2014-15 ਦੀ 20 ਪ੍ਰਤੀਸ਼ਤ, ਸਾਲ 2015-16 ਦੀ 50 ਪ੍ਰਤੀਸ਼ਤ ਅਤੇ ਸਾਲ 2016-17 ਅਤੇ 2017-18 ਦੀ 100 ਪ੍ਰਤੀਸ਼ਤ ਬਣਦੀ ਹੈ।
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਦਲਿਤਾਂ ਦੇ ਬੱਚਿਆਂ ਨਾਲ ਵਿਤਕਰਾ ਕਰਨ ‘ਚ ਬਾਦਲ ਸਰਕਾਰ ਦੇ ਵੀ ਰਿਕਾਰਡ ਤੋੜ ਦਿੱਤੇ ਹਨ। ਕੈਪਟਨ ਸਰਕਾਰ ਵੱਲੋਂ 2 ਸਾਲਾਂ ‘ਚ ਪੋਸਟ ਮੈਟ੍ਰਿਕ ਵਜ਼ੀਫ਼ਾ ਯੋਜਨਾ ਨਾਲ ਜੋ ਖਿਲਵਾੜ ਕੀਤਾ ਗਿਆ ਹੈ ਉਸ ਦਾ ਅਸਰ ਇਹ ਹੋਇਆ ਕਿ ਕਰੀਬ 60 ਪ੍ਰਤੀਸ਼ਤ ਦਲਿਤ ਬੱਚੇ ਦਾਖਲਾ ਪ੍ਰਕਿਰਿਆ ਤੋਂ ਹੀ ਬਾਹਰ ਹੋ ਗਏ ਹਨ। ਸਾਲ 2019-20 ਲਈ ਪਿਛਲੇ ਸਾਲ ਦੇ ਮੁਕਾਬਲੇ ਦਾਖ਼ਲੇ ਲਈ ਦਲਿਤ ਬੱਚਿਆਂ ਦੀਆਂ 60 ਹਜ਼ਾਰ ਅਰਜ਼ੀਆਂ ਹੀ ਘੱਟ ਆਈਆਂ ਹਨ।
ਵਿਦਿਆਰਥੀ ਜੀਵਨ ਤੋਂ ਸਿੱਧਾ ਵਿਧਾਇਕ ਬਣੀ ਰੁਪਿੰਦਰ ਕੌਰ ਰੂਬੀ ਨੇ ਦੱਸਿਆ ਕਿ ਕਾਰਨ ਜੋ ਵੀ ਨਵੀਆਂ ਸ਼ਰਤਾਂ ਸਿੱਖਿਆ ਸੰਸਥਾਵਾਂ ਅਤੇ ਵਿਦਿਆਰਥੀਆਂ ‘ਤੇ ਥੋਪਿਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਫਰਵਰੀ ਤੱਕ ਦਾਖਲਾ ਪ੍ਰਕਿਰਿਆ ਮੁਕੰਮਲ ਹੋਣ ਤੱਕ ਦਾਖਲਾ ਲੈਣ ਤੋਂ ਵਾਂਝੇ ਰਹਿਣ ਵਾਲੇ ਦਲਿਤ ਵਿਦਿਆਰਥੀਆਂ ਦਾ ਅੰਕੜਾ 1 ਲੱਖ ਤੋਂ ਉਪਰ ਹੋ ਜਾਵੇਗਾ।
ਰੁਪਿੰਦਰ ਕੌਰ ਰੂਬੀ ਸਮੇਤ ‘ਆਪ’ ਆਗੂਆਂ ਨੇ ਮੰਗ ਕੀਤੀ ਕਿ ਦਾਖਲਾ ਪ੍ਰਕਿਰਿਆ ਸਰਲ ਅਤੇ ਬੱਚੇ ਦੀ ਫ਼ੀਸ ਦੀ ਜ਼ਿੰਮੇਵਾਰੀ ਲਈ ਵਿਦਿਆਰਥੀ ਦੀ ਥਾਂ ‘ਤੇ ਸਰਕਾਰ ਖ਼ੁਦ ਅੰਡਰਟੇਕਿੰਗ (ਜ਼ਿੰਮੇਵਾਰ) ਦੇਵੇ। ਇਸ ਦੇ ਨਾਲ ਹੀ ਕੇਂਦਰ 50 ਪ੍ਰਤੀਸ਼ਤ ਪਾਸ ਰਿਜ਼ਲਟ ਦੀ ਸ਼ਰਤ ਹਟਾਵੇ। ਇਸ ਦੇ ਨਾਲ ਹੀ ਉਨ੍ਹਾਂ ਵਿਦਿਆਰਥੀਆਂ ਨੂੰ ਦਾਖ਼ਲੇ ਲਈ ਇੱਕ ਹੋਰ ਮੌਕਾ ਦਿੱਤਾ ਜਾਵੇ ਜੋ ਦਲਿਤ ਵਿਰੋਧੀ ਨੀਤੀਆਂ ਅਤੇ ਜਟਿਲ ਸ਼ਰਤਾਂ ਕਾਰਨ ਆਗਾਮੀ ਵਿੱਦਿਅਕ ਸੈਸ਼ਨ ‘ਚ ਦਾਖ਼ਲਿਆਂ ਲਈ ਬਿਨੈ-ਪੱਤਰ ਨਹੀਂ ਦੇ ਸਕੇ।
‘ਆਪ’ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ 15 ਦਿਨਾਂ ਦੇ ਅੰਦਰ-ਅੰਦਰ ਦਲਿਤ ਅਤੇ ਪਿਛੜੇ ਵਰਗਾਂ ਨਾਲ ਸੰਬੰਧਿਤ ਵਿਦਿਆਰਥੀਆਂ ਦੇ ਪਿਛਲੇ ਬਕਾਏ ਜਾਰੀ ਨਾ ਕੀਤੇ ਤਾਂ ਸੂਬਾ ਪੱਧਰੀ ਸੰਘਰਸ਼ ਦਾ ਸਾਹਮਣਾ ਕਰਨ ਲਈ ਤਿਆਰ ਰਹੇ।

ਵਿਰਾਸਤੀ ਟੈਕਸ ਵਾਲੇ ਬਿਆਨ ਨੂੰ ਲੈ ਕੇ…

ਨਵੀਂ ਦਿੱਲੀ, 24 ਅਪ੍ਰੈਲ : ਇਨ੍ਹੀਂ ਦਿਨੀਂ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਸਿਆਸੀ ਪਾਰਟੀਆਂ ਵਿਚਾਲੇ ਮੰਗਲਸੂਤਰ ਅਤੇ ਜਾਇਦਾਦ ਦਾ…

ਡਿਬਰੂਗੜ੍ਹ ਜੇਲ੍ਹ ‘ਚੋਂ ਲੋਕ ਸਭਾ…

24 ਅਪ੍ਰੈਲ 2024-: ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ…

ਮਨੀਸ਼ ਸਿਸੋਦੀਆ ਨੂੰ ਨਹੀਂ ਮਿਲੀ…

ਨਵੀਂ ਦਿੱਲੀ, 24 ਅਪ੍ਰੈਲ 2024 : ਦਿੱਲੀ…

ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ…

ਚੰਡੀਗੜ੍ਹ, 24 ਅਪ੍ਰੈਲ 2024 – ਸਾਬਕਾ ਕੇਂਦਰੀ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39908 posts
  • 0 comments
  • 0 fans