ਤਲਵੰਡੀ ਸਾਬੋ – ਪਾਕਿਸਤਾਨ ਵੱਲੋ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਸਿੱਖਾਂ ਤੱਕ ਸੀਮਤ ਰੱਖਣ ਦੇ ਮਾਮਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਨੂੰ ਪਾਕਿਸਤਾਨ ਸਰਕਾਰ ਨੂੰ ਵਾਪਸ ਲੈਣ ਦੀ ਮੰਗ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਾਰੀ ਮਾਨਵਤਾ ਦੇ ਗੁਰੂ ਸਨ, ਇਸ ਲਈ ਇਹ ਯਾਤਰਾ ਸਭ ਧਰਮਾਂ ਲਈ ਸਾਂਝੀ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਸਾਰੇ ਧਰਮਾਂ ਲਈ ਖੋਲ੍ਹਿਆ ਜਾਵੇ।