Menu

ਪੰਜਾਬ ਦੇ 2 ਤੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ 2 ਲੱਖ ਰੁਪਏ ਤੱਕ ਦਾ ਕਰਜ਼ਾ ਕੀਤਾ ਜਾਵੇਗਾ ਮੁਆਫ਼- ਕੈਪਟਨ

ਸ੍ਰੀ ਅਨੰਦਪੁਰ ਸਾਹਿਬ – ਚੋਣਾਂ ਮੌਕੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦੇ ਕੀਤੇ ਵਾਅਦੇ ਤਹਿਤ ਕੈਪਟਨ ਸਰਕਾਰ ਨੇ ਅੱਜ ਕਰਜ਼ਾ ਮੁਆਫ਼ੀ ਸਕੀਮ ਦੇ ਤੀਜੇ ਗੇੜ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਦੀ ਪਾਵਨ ਅਤੇ ਇਤਿਹਾਸਕ ਧਰਤੀ ਤੋਂ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਇਸ ਗੇੜ ਦੀ ਸਕੀਮ ਤਹਿਤ ਪੰਜਾਬ ਦੇ 2 ਤੋਂ 5 ਏਕੜ ਜ਼ਮੀਨ ਵਾਲੇ ਕਿਸਾਨਾਂ ਦਾ ਸਹਿਕਾਰੀ ਸਭਾਵਾਂ ਦਾ 2 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਸਕੀਮ ਤਹਿਤ ਪੰਜਾਬ ਦੇ ਕੁੱਲ 1 ਲੱਖ 42 ਹਜ਼ਾਰ ਕਿਸਾਨਾਂ ਨੂੰ ਰਾਹਤ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਜ਼ਿਲ੍ਹਾ ਰੂਪਨਗਰ ਦੇ ਕਰੀਬ 2400 ਕਿਸਾਨਾਂ ਦਾ ਕਰੀਬ 18 ਕਰੋੜ 74 ਲੱਖ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸਰਕਾਰ ਵੱਲੋਂ ਬਹੁਤ ਜਲਦ ਪੰਜਾਬ ਦੇ ਖੇਤ ਮਜ਼ਦੂਰਾਂ ਦਾ ਵੀ 2 ਲੱਖ ਰੁਪਏ ਤੱਕ ਦਾ ਖੇਤੀਬਾੜੀ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸਬ ਡਵੀਜ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਚੰਗਰ ਪੱਟੀ ਦੇ ਕਿਸਾਨਾਂ ਨੂੰ ਸਿੰਚਾਈ ਵਾਲੇ ਪਾਣੀ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਲਿਫ਼ਟ ਇਰੀਗੇਸ਼ਨ ਸਕੀਮ ਦਾ ਨੀਂਹ ਪੱਥਰ ਵੀ ਰੱਖਿਆ।

Listen Live

Subscription Radio Punjab Today

Our Facebook

Social Counter

  • 14032 posts
  • 0 comments
  • 0 fans

Log In