Menu

ਨਾਭਾ ਜੇਲ੍ਹ ਦੀ ਤਲਾਸ਼ੀ ਦੌਰਾਨ ਮੋਬਾਇਲ ਫੋਨਾਂ ਦੀ ਵੱਡੀ ਖੇਪ ਬਰਾਮਦ

ਨਾਭਾ – ਪੰਜਾਬ ਦੀ ਸਭ ਤੋਂ ਸੁਰੱਖਿਅਤ ਜੇਲ੍ਹਾਂ ਵਿਚੋਂ ਇਕ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਊਰਟੀ ਜੇਲ ਜਿੱਥੇ ਖੁੰਖਾਰ ਅੱਤਵਾਦੀ ਅਤੇ ਖ਼ਤਰਨਾਕ ਗੈਂਗਸਟਰ ਬੰਦ ਹਨ। ਇਸ ਜੇਲ੍ਹ ਵਿਚ ਅੱਜ ਐਸ.ਪੀ ਹਰਮੀਤ ਸਿੰਘ ਹੁੰਦਲ ਦੀ ਅਗਵਾਈ ਵਿਚ ਅਚਨਚੇਤ ਚੈਕਿੰਗ ਕੀਤੀ ਗਈ।  ਚੈਕਿੰਗ ਦੌਰਾਨ ਜੇਲ ਅੰਦਰੋਂ ਮੋਬਾਈਲ ਦੀ ਵੱਡੀ ਖੇਪ ਬਰਾਮਦ ਕੀਤੀ ਗਈ ਜਿਸ ਵਿਚ 12 ਮੋਬਾਈਲ ਅਤੇ ਸਿਮ ਬਰਾਮਦ ਕੀਤੇ ਗਏ ਅਤੇ ਅੱਠ ਮੋਬਾਇਲ ਜੇਲ੍ਹ ਅੰਦਰ ਬੰਦ ਕੈਦੀਆ ਕੋਲੋਂ ਬਰਾਮਦ ਕੀਤੇ ਹਨ ਅਤੇ 4 ਮੋਬਾਇਲਅੰਦਰ ਬੈਰਕਾ ਵਿਚੋ ਮਿਲੇ ਹਨ ਅਤੇ ਵੱਡਾ ਸਵਾਲ ਤਾਂ ਇਹ ਹੈ ਕਿ ਇਹ ਜੇਲ੍ਹ  ਪੰਜਾਬ ਦੀ ਸਭ ਤੋਂ ਵੱਧ ਹਾਈ ਸਕਿਊਰਟੀ ਜੇਲ੍ਹ ਹੈ, ਜਿੱਥੇ ਪਰਿੰਦਾ ਵੀ ਪਰ ਨਹੀ ਮਾਰ ਸਕਦਾ। ਐਨੀ ਵੱਡੀ ਮਾਤਰਾ ਵਿਚ ਇਹ ਮੋਬਾਇਲ ਜੇਲ ਪ੍ਰਸ਼ਾਸਨ ਦੀ ਮਿਲੀ ਭੁਗਤ ਤੋ ਅੰਦਰ ਨਹੀ ਜਾ ਸਕਦੇ ਅਤੇ ਇਹ ਜੇਲ੍ਹ ਪ੍ਰਸ਼ਾਸਨ ਤੇ ਸਵਾਲੀਆ ਨਿਸ਼ਾਨ ਹੈ। ਇਸ ਮੌਕੇ ਨਾਭਾ ਦੇ ਕੋਤਵਾਲੀ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਜੇਲ੍ਹ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਵੱਖ ਵੱਖ ਬੈਰਕਾਂ ਵਿਚੋਂ 12 ਮੋਬਾਇਲ ਬਰਾਮਦ ਕੀਤੇ ਗਏ ਹਨ ਅਤੇ ਅਸੀ ਕੈਦੀਆਂ ਤੋ ਪੁਛਗਿੱਛ ਕਰਕੇ ਕੁੱਲ ਅੱਠ ਦੋਸ਼ੀਆਂ ਵਿਰੁੱਧ ਜੇਲ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਹੈ।

EVM ਲੈ ਕੇ ਜਾ ਰਿਹਾ ਵਾਹਨ ਨਦੀ…

ਲਖੀਮਪੁਰ, 19 ਅਪ੍ਰੈਲ 2024- ਲਖੀਮਪੁਰ ਇਲਾਕੇ ਵਿੱਚ ਈਵੀਐਮ ਨਦੀ ਵਿੱਚ ਡੁੱਬਣ ਦਾ ਮਾਮਲਾ ਸਾਹਮਣੇ ਆਇਆ ਹੈ। ਤੁਹਾਨੂੰ ਦੱਸ ਦੇਈਏ…

ਚੋਣ ਡਿਊਟੀ ‘ਤੇ ਤਾਇਨਾਤ CRPF…

19 ਅਪ੍ਰੈਲ 2024-ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿੱਚ…

23 ਸਾਲਾ ਕੁੜੀ ਨਾਲ ਗੁਆਂਢੀ…

19 ਅਪ੍ਰੈਲ 2024- ਮੱਧ ਪ੍ਰਦੇਸ਼ ਦੇ ਗੁਨਾ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

Listen Live

Subscription Radio Punjab Today

ਦੁਬਈ ‘ਚ ਬਾਰਸ਼ ਕਾਰਨ ਦੂਤਘਰ ਨੇ ਭਾਰਤੀ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ ਭਾਰਤੀ ਦੂਤਘਰ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ ਰਾਹੀਂ ਯਾਤਰਾ ਕਰਨ ਵਾਲੇ ਭਾਰਤੀ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

ਕੈਨੇਡਾ ‘ਚ ਪੰਜਾਬੀ ਬਿਲਡਰ ਦਾ…

9 ਅਪ੍ਰੈਲ 2024: ਬਰੈਂਪਟਨ : ਕੈਨੇਡਾ ਦੇ…

Our Facebook

Social Counter

  • 39833 posts
  • 0 comments
  • 0 fans