ਲਾਹੌਰ – ਪਾਕਿਸਤਾਨ ‘ਚ ਸਿੱਖ ਭਾਈਚਾਰੇ ਲਈ ਵੱਡੀ ਖ਼ੁਸ਼ਖ਼ਬਰੀ ਹੈ।ਪਾਕਿਸਤਾਨ ਵਿੱਚ ਪੰਜਾਬ ਅਸੈਂਬਲੀ ਮੈਂਬਰ ਮਹਿੰਦਰ ਪਾਲ ਸਿੰਘ ਨੂੰ ਪੰਜਾਬ ਰਾਜਪਾਲ ਦੁਆਰਾ ਪਾਰਲੀਮਾਨੀ ਸਕੱਤਰ ਨਿਯੁਕਤ ਕੀਤਾ ਗਿਆ ਹੈ।ਇਸ ਦੌਰਾਨ ਨਨਕਾਣਾ ਸਾਹਬ ਦੇ ਉੱਘੇ ਸਿੱਖ ਮਨਿੰਦਰ ਸਿੰਘ ਨੇ ਕਿਹਾ ਕਿ 1947 ਤੋਂ ਬਾਅਦ ਮਹਿੰਦਰਪਾਲ ਸਿੰਘ ਪਾਕਿਸਤਾਨ ਦਾ ਸੰਸਦੀ ਸਕੱਤਰ ਨਿਯੁਕਤ ਹੋਣ ਵਾਲਾ ਪਹਿਲਾ ਸਿੱਖ ਹੈ।ਜਿਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਮਹਿੰਦਰਪਾਲ ਸਿੰਘ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਦੀ ਟਿਕਟ ‘ਤੇ ਮੁਲਤਾਨ ਤੋਂ ਐਮਪੀਏ ਚੁਣਿਆ ਗਿਆ ਹੈ ਅਤੇ ਹੁਣ ਉਨ੍ਹਾਂ ਨੂੰ ਸਰਕਾਰ ਵਲੋਂ ਪਾਰਲੀਮਾਨੀ ਸਕੱਤਰ ਬਣਾਇਆ ਗਿਆ ਹੈ।