ਨਵੀਂ ਦਿੱਲੀ – ਦਿੱਲੀ ਦੇ ਓਖਲਾ ਫ਼ੇਜ਼1 ‘ਚ ਸਥਿਤ ਇੱਕ ਕੈਮੀਕਲ ਫੈਕਟਰੀ ‘ਚ ਅੱਜ ਭਿਆਨਕ ਅੱਗ ਲੱਗ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਅੱਗ ਬੁਝਾਊ ਦਸਤੇ ਦੀਆਂ 22 ਗੱਡੀਆਂ ਪਹੁੰਚੀਆਂ ਹਨ, ਜਿਨ੍ਹਾਂ ਵਲੋਂ ਅੱਗ ‘ਤੇ ਕਾਬੂ ਪਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।