ਫਰੀਦਕੋਟ – ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦੀ ਅੱਜ ਫਰੀਦਕੋਟ ਅਦਾਲਤ ‘ਚ ਪੇਸ਼ੀ ਹੋਈ। ਮੁਲਜ਼ਮ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ ਐਸਆਈਟੀ ਦੁਆਰਾ ਅਦਾਲਤ ‘ਚ ਪੇਸ਼ ਕੀਤਾ ਗਿਆ । ਅਦਾਲਤ ਨੇ ਪੁਲਿਸ ਨੂੰ ਚਰਨਜੀਤ ਸ਼ਰਮਾ ਦਾ ਤਿੰਨ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ।ਹਾਲਾਂਕਿ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਅਦਾਲਤ ਕੋਲੋਂ ਪੰਜ ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਹੁਣ 7 ਫਰਵਰੀ ਨੂੰ ਐਸਐਸਪੀ ਸ਼ਰਮਾ ਦੀ ਦੁਬਾਰਾ ਪੇਸ਼ੀ ਹੋਵੇਗੀ।