ਆਮ ਆਦਮੀ ਪਾਰਟੀ ਦੀ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ ਤੇ ਸੁਖਰਾਜ ਸਿੰਘ ਬੱਲ ਦਾ ਵਿਆਹ 17 ਫਰਵਰੀ ਨੂੰ ਹੋਵੇਗਾ। ਇਸ ਮੌਕੇ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪੁੱਜਣਗੇ ਸੁਖਰਾਜ ਸਿੰਘ ਬੱਲ ਵੀ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਯੂਥ ਵਿੰਗ ਦੇ ਪ੍ਰਧਾਨ ਹਨ । ਜਾਣਕਾਰੀ ਮੁਤਾਬਿਕ 17 ਫਰਵਰੀ ਨੂੰ ਤਲਵੰਡੀ ਸਾਬੋ ਵਿਚ ਅਨੰਦ ਕਾਰਜ ਹੋਵੇਗਾ । ਇਸ ਮਗਰੋਂ 19 ਫਰਵਰੀ ਨੂੰ ਅੰਮ੍ਰਿਤਸਰ ਵਿਚ ਵਿਆਹ ਦੀ ਰਿਸੈੱਪਸ਼ਨ ਹੋਵੇਗੀ । ਇਸ ਮੌਕੇ ਪੰਜਾਬ ਦੇ ਵੱਡੇ ਆਗੂਆਂ ਦੇ ਪੁੱਜਣ ਦੀ ਉਮੀਦ ਹੈ।