Menu

ਪੁਲਵਾਮਾ ਹਮਲਾ : ਪਾਕਿਸਤਾਨ ਦੇ ਪੀਐੱਮ ਨੇ ਭਾਰਤ ਤੋਂ ਮੰਗੇ ਸਬੂਤ

ਇਸਲਾਮਾਬਾਦ – ਇਮਰਾਨ ਖਾਨ ਨੇ ਪੁਲਵਾਮਾ ਹਮਲੇ ‘ਚ ਪਾਕਿਸਤਾਨ ਦਾ ਹੱਥ ਹੋਣ ਦੇ ਇਲਜ਼ਾਮਾਂ ਨੂੰ ਨਕਾਰਦਿਆਂ ਪਹਿਲਾ ਵੀਡੀੳ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨੇ ਹਮਲਾ ਕੀਤਾ ਤਾਂ ਉਹ ਇਸਦਾ ਕਰਾਰਾ ਜਵਾਬ ਦੇਣ ਲਈ ਤਿਆਰ ਹਨ। ਇਮਰਾਨ ਖਾਨ ਨੇ ਕਿਹਾ ਕਿ ਪੁਲਵਾਮਾ ਹਮਲੇ ਵਿੱਚ ਬਿਨਾਂ ਕਿਸੇ ਸਬੂਤ ਦੇ ਪਾਕਿਸਤਾਨ ਤੇ ਇਲਜ਼ਾਮ ਲਾਏ ਜਾ ਰਹੇ ਹਨ। ਇਮਰਾਨ ਨੇ ਕਿਹਾ ਕਿ ਭਾਰਤ ਜੇ ਕੋਈ ਸਬੂਤ ਦੇਵੇ ਤਾਂ ਅਸੀਂ ਕਾਰਵਾਈ ਕਰਨ ਲਈ ਤਿਆਰ ਹਾਂ।

ਇਮਰਾਨ ਖਾਨ ਨੇ ਕਿਹਾ ਕਿ ਉਹ ਭਾਰਤ ਸਰਕਾਰ ਨੂੰ ਕਹਿਣਾ ਚਾਹੁੰਦੇ ਹਨ ਕਿ ਉਹ ਕਿਉਂ ਵਾਰ ਵਾਰ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ? ਉਨ੍ਹਾਂ ਕਿਹਾ ਕਿ ਪਾਕਿਸਤਾਨ ਸਥਿਰਤਾ ਚਾਹੁੰਦਾ ਹੈ। ਉਨ੍ਹਾਂ ਦਾ ਹੁਣ ਨਵਾਂ ਪਾਕਿਸਤਾਨ ਹੈ। ਜੇਕਰ ਭਾਰਤ ਚਾਹਵੇ ਤਾਂ ਕਿਸੇ ਤਰ੍ਹਾਂ ਦੀ ਵੀ ਜਾਂਚ ਕਰਾ ਸਕਦਾ ਹੈ ਅਤੇ ਜੇਕਰ ਜਾਂਚ ‘ਚ ਇਹ ਸਾਹਮਣੇ ਆਇਆ ਕਿ ਕੋਈ ਪਾਕਿਸਤਾਨ ਨੂੰ ਵਰਤ ਰਿਹਾ ਹੈ ਤਾਂ ਉਨ੍ਹਾਂ ਖਿਲਾਫ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜੇਕਰ ਭਾਰਤ ਸਬੂਤੇ ਦੇਵੇ ਕਿ ਹਮਲੇ ਵਿੱਚ ਪਾਕਿਸਤਾਨ ਦਾ ਹੱਥ ਹੈ ਤਾਂ ਉਹ ਖੁਦ ਐਕਸ਼ਨ ਲੈਣਗੇ। ਉਨ੍ਹਾਂ ਕਿਹਾ ਕਿ ਹਿੰਦੁਸਾਨ ਨਾਲ ਜਦੋਂ ਗੱਲਬਾਤ ਦੀ ਗੱਲ ਕਰਦੇ ਹਾਂ ਤਾਂ ਉਹ ਕਹਿੰਦਾ ਕਿ ਪਹਿਲਾਂ ਦਹਿਸ਼ਤਗਰਦੀ ਖਤਮ ਕਰੋ।

ਇਮਰਾਨ ਨੇ ਕਿਹਾ ਕਿ ਹੁਣ ਭਾਰਤ ‘ਚ ਚੋਣਾਂ ਦਾ ਸਮਾਂ ਹੈ। ਜੇਕਰ ਤੁਸੀਂ ਸਮਝਦੇ ਹੋ ਕੁ ਪਾਕਿਸਤਾਨ ‘ਤੇ ਕਿਸੇ ਤਰ੍ਹਾਂ ਦਾ ਹਮਲਾ ਕਰਾਂਗੇ ਤਾਂ ਪਾਕਿਸਤਾਨ ਜਵਾਬੀ ਕਾਰਵਾਈ ਕਰੇਗਾ।  ਉਨ੍ਹਾਂ ਕਿਹਾ ਕਿ ਇਹ ਮਸਲਾ ਵੀ ਗੱਲਬਾਤ ਨਾਲ ਹੀ ਹੱਲ ਹੋਵੇਗਾ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans