ਨਵੀਂ ਦਿੱਲੀ – ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਪਾਕਿਸਤਾਨ ਦੇ ਭਾਰਤ ‘ਚ ਹੋਣ ਵਾਲੇ ਸ਼ੂਟਿੰਗ ਵਿਸ਼ਵ ਕੱਪ ‘ਚ ਹਿੱਸਾ ਲੈਣ ਸਬੰਧੀ ਬੋਲਦਿਆਂ ਕਿਹਾ ਕਿ ਕੇਂਦਰ ਸਰਕਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਨਿਸ਼ਾਨੇਬਾਜ਼ਾਂ ਦੀ ਵੀਜ਼ਾ ਪ੍ਰਕਿਰਿਆ ਚੱਲ ਰਹੀ ਹੈ। ਪਾਕਿਸਤਾਨ ਦੇ ਨਿਸ਼ਾਨੇਬਾਜ਼ ਜਦੋਂ ਭਾਰਤ ਆਉਣਗੇ ਤਾਂ ਉਨ੍ਹਾਂ ਨੂੰ ਸ਼ੂਟਿੰਗ ਵਿਸ਼ਵ ਕੱਪ ‘ਚ ਹਿੱਸਾ ਲੈਣ ਦੀ ਆਗਿਆ ਦੇ ਦਿੱਤੀ ਜਾਵੇਗੀ।