ਚੰਡੀਗੜ੍ਹ – ਸਦਨ ‘ਚ ਬਜਟ ‘ਚ ਬਹਿਸ ਦੌਰਾਨ ਬੋਲਦਿਆਂ ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਪਾਸਪੋਰਟ ਤੁਰੰਤ ਜ਼ਬਤ ਕਰਨ ਦੀ ਮੰਗ ਕੀਤੀ। ਮੀਤ ਹੇਅਰ ਨੇ ਕਿਹਾ ਕਿ ਕਾਨੂੰਨ ਵਿਵਸਥਾ ਦੇ ਨਾਂ ‘ਤੇ ਕੁੱਝ ਕਾਂਗਰਸੀ ਵਿਧਾਇਕ, ਸਾਬਕਾ ਅਕਾਲੀ ਵਿਧਾਇਕ ਵਿਰਸਾ ਸਿੰਘ ਵਲਟੋਹਾ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ ਕਰ ਰਹੇ ਹਨ, ਪਰੰਤੂ ਵਲਟੋਹਾ ਦੇ ਨਾਲ-ਨਾਲ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਦਾ ਪਾਸਪੋਰਟ ਦੀ ਤੁਰੰਤ ਜ਼ਬਤ ਕੀਤਾ ਜਾਵੇ, ਕਿਉਂਕਿ ਜਿਸ ਤਰੀਕੇ ਨਾਲ ਉਹ ਬਚਾਅ ਦੀ ਮੁਦਰਾ ‘ਚ ਆਏ ਹੋਏ ਹਨ, ਉਹ ਕਿਸੇ ਵੀ ਸਮੇਂ ਦੇਸ਼ ਛੱਡ ਕੇ ਭੱਜ ਸਕਦੇ ਹਨ।