Menu

‘ਆਪ’ ਨੇ ਮੰਗਿਆ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਅਸਤੀਫ਼ਾ

ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਹਾਊਸਿੰਗ ਘੁਟਾਲੇ ‘ਚ ਘਿਰੇ ਖ਼ੁਰਾਕ ਅਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਅਸਤੀਫ਼ਾ ਮੰਗਿਆ ਹੈ। ਲੁਧਿਆਣਾ ਦੇ ਗ੍ਰੈਡ ਮੈਨਰ ਹੋਮਸ ਮਾਮਲੇ ਦੀ ਮਾਨਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਉੱਚ ਪੱਧਰੀ ਜਾਂਚ ਦੀ ਮੰਗ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਅਤੇ ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ ਨੇ ਸਦਨ ਤੋਂ ਬਾਹਰ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਇਸ ਘੁਟਾਲੇ ‘ਚ ਸ਼ਾਮਲ ਅਫ਼ਸਰਾਂ ਨੂੰ ਤੁਰੰਤ ਮੁਅੱਤਲ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਮੰਗੀ ਹੈ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਮਾਣੂੰਕੇ ਨੇ ਦੱਸਿਆ ਕਿ ਇਸ ਮਾਮਲੇ ਦੇ ਪਹਿਲਾ ਡਿਪਟੀ ਕਮਿਸ਼ਨਰ ਦੀ ਰਿਪੋਰਟ ‘ਚ ਸਾਹਮਣੇ ਆਇਆ ਕਿ ਗ੍ਰੈਡ ਮੈਨਰ ਹੋਮਸ ਲਈ ਜ਼ਮੀਨ ਦੀ ਸੀ.ਐਲ.ਯੂ ਰਜਿਸਟਰੀ ਤੋਂ ਬਿਨਾਂ ਹੀ 17 ਜਨਵਰੀ 2018 ਨੂੰ ਹੋ ਗਈ ਜਦਕਿ ਰਜਿਸਟਰੀ ਤੋਂ ਬਿਨਾਂ ਸੀਐਲਯੂ ਅਤੇ ਮਾਲ ਮਹਿਕਮੇ ਦਾ ਰਿਕਾਰਡ ਆਪਸ ‘ਚ ਮੇਲ ਨਹੀਂ ਖਾਂਦਾ। ਬਾਅਦ ‘ਚ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਜਾਂਚ ਕਰਵਾਈ ਜਿਸ ‘ਚ ਮੰਤਰੀ ਭਾਰਤ ਭੂਸ਼ਨ ਆਸ਼ੂ, ਕਾਂਗਰਸੀ ਨੇਤਾ ਕੰਵਲਜੀਤ ਸਿੰਘ ਕੜਵਲ ਸਮੇਤ 3 ਆਈਏਐਸ ਅਫ਼ਸਰਾਂ ਦਾ ਨਾਂ ਸਿੱਧੇ ਤੌਰ ‘ਤੇ ਆਇਆ ਹੈ। ਇਸ ਲਈ ਕੈਪਟਨ ਸਰਕਾਰ ਭਾਰਤ ਭੂਸ਼ਨ ਆਸ਼ੂ ਦਾ ਅਸਤੀਫ਼ਾ ਲੈਣ। ਮਾਣੂੰਕੇ ਨੇ ਕਿਹਾ ਕਿ ਉਨ੍ਹਾਂ ਨੂੰ ਨਵਜੋਤ ਸਿੰਘ ਸਿੱਧੂ ਦੀ ਇਮਾਨਦਾਰੀ ‘ਤੇ ਰੱਤੀ ਭਰ ਵੀ ਸ਼ੱਕ ਨਹੀਂ। ਪਰੰਤੂ ਹੁਣ ਇਹ ਨਵਜੋਤ ਸਿੰਘ ਸਿੱਧੂ ਸਮੇਤ ਕੈਪਟਨ ਅਮਰਿੰਦਰ ਸਿੰਘ ਲਈ ਆਸ਼ੂ ਸਮੇਤ ਅਫ਼ਸਰਾਂ ਅਤੇ ਲੈਂਡ ਮਾਫ਼ੀਆ ‘ਤੇ ਕਾਰਵਾਈ ਕਰਨ ਦੀ ਕਸੌਟੀ ਦਾ ਵਿਸ਼ਾ ਹੈ।

ਮੁਹਾਲੀ ‘ਚ ਮਿਲੀ ਹਰਿਆਣਾ ਪੁਲਿਸ ਕਾਂਸਟੇਬਲ ਦੀ…

ਚੰਡੀਗੜ੍ਹ, 23 ਅਪ੍ਰੈਲ 2024- ਹਰਿਆਣਾ ਦੇ ਪੁਲਿਸ ਕਾਂਸਟੇਬਲ ਦੀ ਬੇਰਹਿਮੀ ਨਾਲ ਹੱਤਿ.ਆ ਕਰ ਦਿੱਤੀ ਗਈ ਹੈ। ਉਸ ਦੀ ਲਾਸ਼…

ਕੇਜਰੀਵਾਲ ਤੇ ਕੇ ਕਵਿਤਾ ਦੀ…

ਨਵੀਂ ਦਿੱਲੀ, 23 ਅਪ੍ਰੈਲ 2024: ਦਿੱਲੀ ਦੀ…

ਪਹਿਲਾਂ ਪਤਨੀ ਨੇ ਲਿਆ ਫਾਹਾ…

23 ਅਪ੍ਰੈਲ 2024-  :ਉੱਤਰ ਪ੍ਰਦੇਸ਼ ਦੇ ਚਿਤਰਕੂਟ…

ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਵਿਚ…

ਨਵੀਂ ਦਿੱਲੀ, 23 ਅਪ੍ਰੈਲ 2024- ਤਿਹਾੜ ਜੇਲ੍ਹ…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39889 posts
  • 0 comments
  • 0 fans