ਬਠਿੰਡਾ – ਧਮਾਕਾਖ਼ੇਜ਼ ਸਮਗਰੀ ਰੱਖਣ, ਗੈਰ ਕਾਨੂੰਨੀ ਕਾਰਵਾਈਆਂ ਕਰਨ ਅਤੇ ਨਜਾਇਜ਼ ਅਸਲਾ ਰੱਖਣ ਦੇ ਦੋਸ਼ਾਂ ਤਹਿਤ ਦਰਜ ਮਾਮਲੇ ਵਿਚ ਅੱਜ ਬਠਿੰਡਾ ਦੇ ਐਡੀਸ਼ਨਲ ਸੈਸ਼ਨ ਜੱਜ ਕੇ. ਐਸ. ਬਾਜਵਾ ਦੀ ਅਦਾਲਤ ਨੇ ਭਾਈ ਜਗਤਾਰ ਸਿੰਘ ਤਾਰਾ, ਰਮਨਦੀਪ ਸਿੰਘ ਸੰਨੀ ਅਤੇ ਅਮਰਜੀਤ ਸਿੰਘ ਨੂੰ ਬਾਇੱਜ਼ਤ ਬਰੀ ਕਰਨ ਦੇ ਹੁਕਮ ਸੁਣਾਏ ਹਨ। ਇਨ੍ਹਾਂ ਵਿਚੋਂ ਸਿਰਫ਼ ਰਮਨਦੀਪ ਸਿੰਘ ਸੰਨੀ ਨੂੰ ਅਸਲਾ ਐਕਟ ਤਹਿਤ 1 ਸਾਲ ਦੀ ਸਜ਼ਾ ਸੁਣਾਈ ਗਈ ਹੈ।