Menu

ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਨੇ ਕੀਤੀ ਪੁਲਵਾਮਾ ਹਮਲੇ ਦੀ ਸਖ਼ਤ ਨਿਖੇਧੀ

ਨਵੀਂ ਦਿੱਲੀ – ਸੁਰੱਖਿਆ ਪਰਿਸ਼ਦ ਨੇ ਪੁਲਵਾਮਾ ਵਿਚ ਕੀਤੇ ਗਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਬੇਰਹਿਮ ਤੇ ਮੂਰਖਾਨਾ ਕਾਰਵਾਈ ਦਸਿਆ। ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿਚ ਪੁਲਵਾਮਾ ਹਮਲੇ ਦੀ ਨਿਖੇਧੀ ਕਰਦਿਆਂ ਮਤਾ ਪਾਸ ਕੀਤਾ ਗਿਆ ਹੈ ਜਿਸ ਵਿਚ ਚੀਨ ਨੇ ਪਾਕਿਸਤਾਨ ਦਾ ਸਾਥ ਛਡਦਿਆਂ ਭਾਰਤ ਦਾ ਸਮਰਥਨ ਕੀਤਾ ਹੈ। ਇਸ ਮਤੇ ਵਿਚ ਅਤੱਵਾਦੀ ਜਥੇਬੰਦੀ ਜੈਸ਼-ਏ-ਮੁਹੰਮਦ ਦਾ ਵੀ ਜ਼ਿਕਰ ਹੈ। ਭਾਰਤ ਨੇ ਅੱਜ ਤਕ ਜਦ ਵੀ ਅੰਤਰਰਾਸ਼ਟਰੀ ਮੰਚਾਂ ‘ਤੇ ਜੈਸ਼ ਦੇ ਮੁਖੀ ਮਹਸੂਦ ਅਜ਼ਹਰ ਨੂੰ ਅੰਤਰਰਾਸ਼ਟਰੀ ਅਤੱਵਾਦੀ ਐਲਾਣਨ ਦਾ ਮੁੱਦਾ ਚੁਕਿਆ ਹੈ ਤਾਂ ਚੀਨ ਨੇ ਇਸ ਦਾ ਵਿਰੋਧ ਕੀਤਾ ਸੀ।

ਦੁਨੀਆਂ ਦੇ ਲਗਭਗ ਸਾਰੇ ਸ਼ਕਤੀਸ਼ਾਲੀ ਦੇਸ਼ਾਂ ਨੇ ਪੁਲਵਾਮਾ ਹਮਲੇ ਕਾਰਨ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਸੁਰੱਖਿਆ ਕੌਂਸਲ ਵਿਚ 15 ਦੇਸ਼ ਸ਼ਾਮਲ ਹਨ ਜਿਨ੍ਹਾਂ ਵਿਚ ਚੀਨ ਵੀ ਸ਼ਾਮਲ ਹੈ। ਬਿਆਨ ਵਿਚ ਕਿਹਾ ਗਿਆ,’ਸੁਰੱਖਿਆ ਪ੍ਰੀਸ਼ਦ ਦੇ ਮੈਂਬਰ 14 ਫ਼ਰਵਰੀ ਨੂੰ ਪੁਲਵਾਮਾ ਵਿਚ ਹੋਏ ਅਤੱਵਾਦੀ ਹਮਲੇ ਦੀ ਸਖ਼ਤ ਨਿਖੇਧੀ ਕਰਦੇ ਹਨ ਜਿਸ ਵਿਚ ਭਾਰਤ ਦੇ ਅਰਧਸੈਨਿਕ ਬਲ ਦੇ 40 ਜਵਾਨ ਸ਼ਹੀਦ ਹੋ ਗਏ ਸਨ ਅਤੇ ਇਸ ਹਮਲੇ ਦੀ ਜ਼ਿੰਮੇਵਾਰੀ ਜੈਸ਼ ਏ ਮੁਹੰਮਦ ਨੇ ਲਈ ਸੀ।

ਇਕ ਹੋਰ ਹਾਦਸਾ ਬੱਚਿਆਂ ਨਾਲ ਭਰੀ ਸਕੂਲੀ…

20 ਅਪ੍ਰੈਲ 2024- ਹਰਿਆਣਾ ਦੇ ਨਾਰਨੌਲ ਵਿਚ ਪਾਰਕ ਗਲੀ ਦੇ ਸਾਹਮਣੇ ਇੱਕ ਨਿੱਜੀ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ…

ਅੰਬਾਲਾ ਛਾਉਣੀ ਤੋਂ ਪੰਜਾਬ ਦਾ…

ਅੰਬਾਲਾ, 20 ਅਪ੍ਰੈਲ 2024- ਹਰਿਆਣਾ ਦੇ ਅੰਬਾਲਾ…

ਐਲੋਨ ਮਸਕ ਦਾ ਭਾਰਤ ਦੌਰਾ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ…

ਮਨੀਸ਼ ਸਿਸੋਦੀਆ ਨੇ ਵਾਪਸ ਲਈ…

ਨਵੀਂ ਦਿੱਲੀ , 19 ਅਪ੍ਰੈਲ 2024- ਰਾਊਜ਼…

Listen Live

Subscription Radio Punjab Today

ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਭਲਕੇ…

20 ਅਪ੍ਰੈਲ 2024- ਸਪੇਸਐਕਸ ਅਤੇ ਟੇਸਲਾ ਦੇ ਮਾਲਕ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ ਹੋ ਗਿਆ ਹੈ। ਹੁਣ ਉਹ…

ਦੁਬਈ ‘ਚ ਬਾਰਸ਼ ਕਾਰਨ ਦੂਤਘਰ…

19 ਅਪ੍ਰੈਲ 2024: ਸੰਯੁਕਤ ਅਰਬ ਅਮੀਰਾਤ (ਯੂਏਈ) ਵਿਚ…

ਮੰਦਭਾਗੀ ਖਬਰ 1 ਮਹੀਨਾ ਪਹਿਲਾਂ…

ਮਜੀਠਾ, 16 ਅਪ੍ਰੈਲ 2024- ਕੈਨੇਡਾ ‘ਤੋਂ ਮੰਦਭਾਗੀ…

40 ਦਿਨਾਂ ਬਾਅਦ ਪੰਜਾਬ ਪਹੁੰਚੀਆਂ…

12 ਅਪ੍ਰੈਲ 2024-ਅਮਰੀਕਾ ‘ਚ ਦੋ ਟਰਾਲਿਆਂ ਦੀ…

Our Facebook

Social Counter

  • 39841 posts
  • 0 comments
  • 0 fans