Menu

ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ – ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਦਨ ਨੂੰ ਭਰੋਸਾ ਦਿੱਤਾ ਕਿ ਸ਼ੋਰ ਪ੍ਰਦੂਸ਼ਣ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕਣ ਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਆਪ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਅੱਜ ਵਿਧਾਨ ਸਭਾ ਵਿੱਚ ਲਿਆਂਦੇ ਧਿਆਨ ਦਿਵਾਊ ਨੋਟਿਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼ੋਰ ਪ੍ਰਦੂਸ਼ਣ ਨਾਲ ਸਮਾਜ ਦੇ ਸਾਰੇ ਤਬਕਿਆਂ ਦੇ ਜੀਵਨ ਖਾਸ ਕਰਕੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਦੀ ਤਿਆਰੀ ਕਰਨ ਵਿੱਚ ਬਹੁਤ ਜ਼ਿਆਦਾ ਮੁਸ਼ਕਲ ਪੇਸ਼ ਆਉਂਦੀ ਹੈ।

ਵਿਦਿਆਰਥੀਆਂ ਨੂੰ ਪੜਾਈ ਲਈ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਲਾੳੂਡ ਸਪੀਕਰਾਂ, ਡੀ.ਜੇ. ਅਤੇ ਹੋਰ ਸੰਗੀਤਕ ਯੰਤਰਾਂ ਦੀ ਵਰਤੋਂ ਕਰਕੇ ਖਾਸ ਕਰਕੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਦੌਰਾਨ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਰੜੀ ਕਾਰਵਾਈ ਦਾ ਭਰੋਸਾ ਦਿੱਤਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸੰਬੰਧ ਵਿਚ ਜ਼ਿਲਾ ਪੁਲਿਸ, ਜ਼ਿਲਾ ਪ੍ਰਸ਼ਾਸਨ, ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਸਥਾਨਕ ਸਰਕਾਰ ਦੇ ਅਫਸਰਾਂ ਨੂੰ ਸ਼ੋਰ ਪ੍ਰਦੂਸ਼ਣ ਕੰਟਰੋਲ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਲਈ ਕਿਹਾ ਗਿਆ ਹੈ।

ਸੂਬਾ ਸਰਕਾਰ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਦਿਸ਼ਾ-ਨਿਰਦੇਸ਼ਾਂ ਜਾਰੀ ਕਰਕੇ ਹਦਾਇਤ ਕੀਤੀ ਗਈ ਹੈ ਕਿ ਗੁਰਦੁਆਰਿਆਂ/ਮੰਦਿਰਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਅਤੇ ਮੈਰਿਜ ਪੈਲਿਸਾਂ ਵਿੱਚ ਡੀ.ਜੇ. ਸਿਸਟਮਾਂ ਦੀ ਵਰਤੋਂ ਨਾਲ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਲਈ ਵੀ ਉਚਿਤ ਹੁਕਮ ਜਾਰੀ ਕੀਤੇ ਜਾਣ। ਇਸੇ ਤਰਾਂ ਸਬ-ਡਵੀਜ਼ਨਲ ਮੈਜਿਸਟ੍ਰੇਟਾਂ ਨੂੰ ਉਨਾਂ ਅਧੀਨ ਆਉਂਦੀਆਂ ਧਾਰਮਿਕ ਸੰਸਥਾਵਾਂ/ਮੈਰਿਜ ਪੈਲੈਸਾਂ ਵਿੱਚ ਲਾਊਡ ਸਪੀਕਰਾਂ ਦੀ ਵਰਤੋਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਤਹਿਸੀਲ ਪੱਧਰ, ਬਲਾਕ ਪੱਧਰ, ਪਿੰਡ ਪੱਧਰ ’ਤੇ ਗੁਰਦੁਆਰੇ/ਮੰਦਿਰਾਂ ਅਤੇ ਮੈਰਿਜ ਪੈਲੈਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਇਸ ਦੇ ਨਾਲ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਲਾਊਡ ਸਪੀਕਰਾਂ ਦੀ ਵਰਤੋਂ ਕਰਨ ਲਈ ਅਜਿਹੀ ਵਿਧੀ ਬਣਾਈ ਜਾਵੇ ਜਿਸ ਨਾਲ ਸ਼ੋਰ ਨਿਰਧਾਰਤ ਮਾਪਦੰਡਾਂ ਤੋਂ ਵੱਧ ਨਾ ਹੋਵੇ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਆਪਣੇ ਪੱਤਰ ਨੰਬਰ 39819-40/39793-95/39797-818 ਮਿਤੀ 7 ਅਕਤੂਬਰ, 2011, ਪੱਤਰ ਨੰਬਰ 39909-30 ਮਿਤੀ 30 ਅਕਤੂਬਰ, 2015 ਅਤੇ ਪੱਤਰ ਨੰਬਰ 3422-24 ਮਿਤੀ 1 ਫਰਵਰੀ, 2018 ਰਾਹੀਂ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਬੇਨਤੀ ਕੀਤੀ ਹੈ ਕਿ ਵਿਦਿਆਰਥੀਆਂ ਦੇ ਇਮਤਿਹਾਨ ਦੇ ਸਮੇਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਊਡ ਸਪੀਕਰਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਧਾਰਮਿਕ ਸਥਾਨਾਂ ਅਤੇ ਮੈਰਿਜ ਪੈਲੈਸਾਂ ਤੋਂ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਨਿਰਧਾਰਤ ਮਾਪਦੰਡਾਂ ਅੰਦਰ ਹੀ ਸੀਮਿਤ ਰਹੇ।

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ) ਨੇ ਵੀ ਗੁਰਦੁਆਰਾ ਸਾਹਿਬਾਨ ਦੇ ਸਾਰੇ ਮੈਨੇਜਰਾਂ ਨੂੰ ਗੁਰਦੁਆਰਾ ਸਾਹਿਬਾਨ ਦੇ ਸਪੀਕਰਾਂ ਦੀ ਆਵਾਜ਼ ਗੁਰਦੁਆਰੇ ਦੇ ਦਾਇਰੇ ਅੰਦਰ ਹੀ ਰੱਖਣ ਲਈ ਆਖਿਆ ਹੈ।

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

CBI ਨੇ ਸੰਦੇਸ਼ਖਾਲੀ ਮਾਮਲੇ ‘ਚ…

ਨਵੀਂ ਦਿੱਲੀ, 25 ਅਪ੍ਰੈਲ 2024:  ਕੇਂਦਰੀ ਜਾਂਚ…

ਜੈਸਲਮੇਰ ‘ਚ ਵੱਡਾ ਹਾਦਸਾ, ਭਾਰਤੀ…

ਜੈਸਲਮੇਰ, 25 ਅਪ੍ਰੈਲ : ਰਾਜਸਥਾਨ ਦੇ ਜੈਸਲਮੇਰ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

Listen Live

Subscription Radio Punjab Today

ਕੈਨੇਡਾ ਤੋਂ ਦੁਖਦਾਈ ਖਬਰ- ਜਿੰਦਾ ਸੜਿਆ ਪੰਜਾਬੀ…

25 ਅਪ੍ਰੈਲ 2024-: ਕੈਨੇਡਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪੰਜਾਬੀ ਟਰੱਕ ਡਰਾਈਵਰ ਦੀ ਜ਼ਿੰਦਾ ਸੜਨ ਨਾਲ ਮੌਤ…

ਮੰਦਭਾਗੀ ਖਬਰ- ਕੈਨੇਡਾ ‘ਚ ਇੱਕ…

ਸਰੀ , 25 ਅਪ੍ਰੈਲ – ਕੈਨੇਡਾ ਦੇ…

ਕੈਨੇਡਾ -ਪੰਜਾਬਣ ਦੇ ਕ.ਤਲ ਮਾਮਲੇ…

24 ਅਪ੍ਰੈਲ 2024 – 21 ਸਾਲਾ ਔਰਤ…

ਭੈਣ ਦੇ ਵਿਆਹ ਲਈ ਕੈਨੇਡਾ…

ਗੁਰਦਾਸਪੁਰ, 25 ਅਪ੍ਰੈਲ :  ਕੈਨੇਡਾ ਤੋਂ ਪੰਜ ਮਹੀਨੇ…

Our Facebook

Social Counter

  • 39934 posts
  • 0 comments
  • 0 fans