Menu

ਮਹਾਂ ਸ਼ਿਵਰਾਤਰੀ ਮੌਕੇ ਕੈਪਟਨ ਨੇ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਕਰਵਾਈ ਸ਼ੁਰੂ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਅਤੇ  ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦਾ ਸ਼ੁਭ ਆਰੰਭ ਕੀਤਾ । ਉਨਾਂ ਇਸ ਮੌਕੇ ਸਰੋਵਰ ਵਿਚ ਟੱਕ ਲਗਾ ਕੇ ਕਾਰ ਸੇਵਾ ਦੀ ਆਰੰਭਤਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੁਰਗਿਆਣਾ ਤੀਰਥ ਸਿਰਫ਼ ਲੋਕਾਂ ਲਈ ਧਾਰਮਿਕ ਪੱਖੋਂ ਅਹਿਮ ਨਹੀਂ ਹੈ ਬਲਕਿ ਇਸ ਦਾ ਇਤਿਹਾਸਕ ਮਹੱਤਵ ਵੀ ਹੈ।
ਦੱਸਣਯੋਗ ਹੈ ਕਿ ਸਰੋਵਰ ਦੀ ਇਹ ਤੀਸਰੀ ਕਾਰ ਸੇਵਾ ਹੈ, ਇਸ ਤੋਂ ਪਹਿਲਾਂ 1975 ਅਤੇ 1999 ਵਿਚ ਇਹ ਸੇਵਾ ਕੀਤੀ ਜਾ ਚੁੱਕੀ ਹੈ। ਇਸ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਆਸ ਕੀਤੀ ਜਾ ਰਹੀ ਹੈ।
ਉਨਾਂ ਇਸ ਮੌਕੇ ਮੰਦਰ ਦੇ ਵਿਕਾਸ ਲਈ ਇਕ ਕਰੋੜ ਰੁਪਏ ਦੇਣ ਦਾ ਐਲਾਨ ਕਰਦੇ ਮੰਦਰ ਦੀਆਂ ਲੋੜਾਂ ਲਈ ਟਰੱਸਟ ਦੀ ਮੰਗ ਉਤੇ ਹੋਰ ਜ਼ਮੀਨ ਦੇਣ ਦਾ ਭਰੋਸਾ ਵੀ ਸਰਕਾਰ ਵੱਲੋਂ ਦਿੱਤਾ।

Listen Live

Subscription Radio Punjab Today

Our Facebook

Social Counter

  • 18549 posts
  • 1 comments
  • 0 fans

Log In