ਚੰਡੀਗੜ੍ਹ – ਪਿਛਲੇ ਕਾਫ਼ੀ ਸਮੇਂ ਤੋਂ ਵੱਖ-ਵੱਖ ਦੋਸ਼ਾਂ ‘ਚ ਘਿਰੇ ਗਿਆਨੀ ਇਕਬਾਲ ਸਿੰਘ ਦਾ ਅਸਤੀਫ਼ਾ ਮਨਜ਼ੂਰ ਕਰਨ ਮਗਰੋਂ ਗਿਆਨੀ ਰਜਿੰਦਰ ਸਿੰਘ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਨਵਾਂ ਜਥੇਦਾਰ ਬਣਾ ਦਿੱਤਾ ਗਿਆ ਹੈ।
ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੀ ਮੀਟਿੰਗ ਤੋਂ ਬਾਅਦ ਅਵਤਾਰ ਸਿੰਘ ਹਿੱਤ ਤੇ ਸੁਰਿੰਦਰ ਸਿੰਘ ਰਾਮੂਵਾਲੀਆ ਵੱਲੋਂ ਗਿਆਨੀ ਰਜਿੰਦਰ ਸਿੰਘ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ। ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ 7 ਮੈਂਬਰੀ ਜਾਂਚ ਕਮੇਟੀ ਦੀ ਰਿਪੋਰਟ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ।