ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਪਣੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ‘ਚ 6 ਫ਼ੀਸਦੀ ਵਾਧੇ ਦਾ ਐਲਾਨ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇੱਥੇ ਆਪਣੇ ਉੱਚ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ ਉਪਰੰਤ ਦੱਸਿਆ ਕਿ ਕਮੇਟੀ ਵਲੋਂ ਮੁਲਾਜ਼ਮਾਂ ਨੂੰ 6 ਪ੍ਰਤੀਸ਼ਤ ਮਹਿੰਗਾਈ ਭੱਤੇ ਦੀ ਕਿਸ਼ਤ 1 ਮਾਰਚ, 2019 ਤੋਂ ਦੇ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਸੋਧ ਕਰਨ ਹਿੱਤ ਬਣਾਈ ਗਰੇਡ ਸਬ-ਕਮੇਟੀ ਦੀ ਰਿਪੋਰਟ ਮਿਲਣ ਬਾਅਦ ਸਮੂਹ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਦੇ ਨਵੇਂ ਗ੍ਰੇਡ ਬਣਾਉਣ ‘ਤੇ ਵਿਚਾਰ ਕੀਤਾ ਜਾਵੇਗਾ।