Menu

ਰਾਸ਼ਟਰਪਤੀ ਨੇ ਐਚਐਸ ਫੂਲਕਾ ਨੂੰ ਪਦਮਸ਼੍ਰੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਰਾਸ਼ਟਰਪਤੀ ਭਵਨ ‘ਚ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮ ਐਵਾਰਡ ਨਾਲ ਸਨਮਾਨਿਤ ਕੀਤਾ। ਗਣਤੰਤਰ ਦਿਵਸ ਮੌਕੇ ਸਰਕਾਰ ਨੇ ਇਨ੍ਹਾਂ ਹਸਤੀਆਂ ਲਈ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿਨ੍ਹਾਂ ਵਿਚ ਸੀਨੀਅਰ ਵਕੀਲ ਐਚ.ਐਸ. ਫੂਲਕਾ ਸਮੇਤ 112 ਲੋਕ ਸ਼ਾਮਲ ਸਨ।

ਹਰਵਿੰਦਰ ਸਿੰਘ ਫੂਲਕਾ ਨੂੰ ਰਾਸ਼ਟਰਪਤੀ ਨੇ ਜਨਤਕ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਬਦਲੇ ਪਦਮਸ਼੍ਰੀ ਪੁਰਸਕਾਰ ਦਿੱਤਾ ਹੈ। ਉਨ੍ਹਾਂ ਤੋਂ ਇਲਾਵਾ ਰਾਸ਼ਟਰਪਤੀ ਨੇ ਭਾਰਤੀ ਕ੍ਰਿਕਟਰ ਗੌਤਮ ਗੰਭੀਰ ਨੂੰ ਕ੍ਰਿਕਟ ‘ਚ ਚੰਗਾ ਪ੍ਰਦਰਸ਼ਨ ਕਰਨ ਲਈ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ। ਉਧਰ, ਭਾਰਤੀ ਫੁੱਟਬਾਲਰ ਸੁਨੀਲ ਸ਼ੈਤਰੀ ਨੂੰ ਵੀ ਰਾਸ਼ਟਰਪਤੀ ਨੇ ਪਦਮਸ਼੍ਰੀ ਨਾਲ ਨਿਵਾਜਿਆ।

Listen Live

Subscription Radio Punjab Today

Our Facebook

Social Counter

  • 16188 posts
  • 0 comments
  • 0 fans

Log In