Menu

ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਹੋਈ ਹੋਲੇ-ਮਹੱਲੇ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ – ਖ਼ਾਲਸਾਈ ਸ਼ਾਨੋ-ਸ਼ੌਕਤ ਦੇ ਪ੍ਰਤੀਕ, ਸਿੱਖ ਪੰਥ ਦੀ ਚੜ੍ਹਦੀ ਕਲਾ ਦੇ ਪ੍ਰਤੀਕ ਕੌਮੀ ਤਿਉਹਾਰ ਹੋਲੇ ਮਹੱਲੇ ਦੀ ਰਸਮੀ ਸ਼ੁਰੂਆਤ ਗੁ: ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਪੁਰਾਣੇ ਕਿਲ੍ਹੇ ਵਿਖੇ ਗੁਲਾਬ ਦੇ ਫੁੱਲਾਂ ਦੀ ਵਰਖਾ ਕਰ ਕੇ ਅਤੇ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਵੱਲੋਂ ਪੰਜ ਪੁਰਾਤਨ ਨਗਾਰਿਆਂ ‘ਤੇ ਚੋਟ ਲਗਾਉਣ ਨਾਲ ਆਰੰਭਤਾ ਕਰ ਦਿੱਤੀ ਗਈ ਹੈ। ਉਕਤ ਇਤਿਹਾਸਕ ਅਸਥਾਨ ‘ਤੇ ਬੀਤੀ ਅੱਧੀ ਰਾਤ ਤੱਕ ਚੱਲੇ ਧਾਰਮਿਕ ਸਮਾਗਮਾਂ ਤੋਂ ਬਾਅਦ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰਿਆਂ ਦੀ ਗੂੰਜ ਨਾਲ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਗਈ ਹੈ। ਉੱਥੇ ਹੀ ਇਸ ਤਿਉਹਾਰ ਦੇ ਅਮਨ-ਅਮਾਨ ਦੇ ਨਾਲ ਸੰਪੰਨ ਹੋਣ ਲਈ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ। ਇਸ ਮੌਕੇ ਹੋਲੇ ਮਹੱਲੇ ਦੇ ਤਿਉਹਾਰ ਦੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ 16 ਮਾਰਚ ਨੂੰ ਅੱਜ ਕੀਰਤਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਭੋਗ 18 ਮਾਰਚ ਨੂੰ ਪਾਏ ਜਾਣਗੇ ਜਦਕਿ 19 ਮਾਰਚ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਨ ਉਪਰੰਤ 21 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਭੋਗ ਪਾਏ ਜਾਣਗੇ ਅਤੇ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਵੱਲੋਂ ਜੰਗਜੂ ਕਰਤੱਵਾਂ ਦਾ ਪ੍ਰਦਰਸ਼ਨ ਕਰਦੇ ਹੋਏ ਮਹੱਲਾ ਕੱਢਿਆ ਜਾਵੇਗਾ।

Listen Live

Subscription Radio Punjab Today

Our Facebook

Social Counter

  • 16188 posts
  • 0 comments
  • 0 fans

Log In