ਕੈਨੇਡੀਅਨ ਸ਼ਹਿਰ ਟੋਰਾਂਟੋ ਦੇ ਪੀਅਰਸਨ ਕੌਮਾਂਤਰੀ ਹਵਾਈ ਅੱਡੇ ‘ਤੇ ਅੱਗ ਲੱਗਣ ਕਾਰਨ ਟਰਮੀਨਲ 1 ਤੋਂ ਅਮਰੀਕਾ ਜਾਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਪੁਲਿਸ ਨੇ ਕੈਨੇਡੀਅਨ ਮੀਡੀਆ ਨੂੰ ਦੱਸਿਆ ਕਿ ਅੱਗ ਸਥਾਨਕ ਸਮੇਂ ਮੁਤਾਬਕ ਸ਼ਾਮੀਂ 6.30 ਵਜੇ ਲੱਗੀ ਅਤੇ ਜਲਦੀ ਹੀ ਇਸ ‘ਤੇ ਕਾਬੂ ਪਾ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।ਪੁਲਿਸ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਟਰਮੀਨਲ ‘ਤੇ ਧੂੰਏਂ ਤੇ ਪਾਣੀ ਕਾਰਨ ਅਮਰੀਕਾ ਜਾਣ ਵਾਲੀ ਉਡਾਣਾਂ ਨੂੰ ਰੱਦ ਕੀਤਾ ਗਿਆ ਹੈ।